PUNJAB : ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ।