PUNJAB : ਗੁਆਂਢੀ ਸੂਬੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿਚਾਲੇ ਪੰਜਾਬ ਵਿੱਚ ਭਾਜਪਾ ਨੂੰ ਝਟਕਾ
ਸੁਨੀਲ ਜਾਖੜ ਨੇ ਛੱਡੀ ਪ੍ਰਧਾਨਗੀ !
ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ) ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਝਟਕਾ ਲੱਗਾ ਹੈ। ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਅਜੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ ਹੈ।