PUNJAB : ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹੋ ਸਕਦੀ ਹੈ ਹਸਪਤਾਲ ਤੋਂ ਛੁੱਟੀ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਾ ਅਚਾਨਕ ਬਲੱਡ ਪ੍ਰੈਸ਼ਰ ਵਧ ਜਾਣ ਕਾਰਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ। ਉਂਜ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਹਸਪਤਾਲ ਦੇ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕੁਝ ਜ਼ਰੂਰੀ ਟੈਸਟ ਕਰਨ ਅਤੇ ਰਿਪੋਰਟ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਹਸਪਤਾਲ ’ਚੋਂ ਛੁੱਟੀ ਹੋ ਸਕਦੀ ਹੈ।