PUNJAB : ਕੀ ਹੈ ਸੱਚ … ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ ?
ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ) ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ਾ ਦੇ ਦਿੱਤਾ ਹੈ ਇਹ ਖ਼ਬਰ ਸ਼ੁਕਰਵਾਰ ਤੜਕੇ ਤੋਂ ਹੀ ਚਰਚਾ ਚ ਹੈ ਪਰ ਵਿਸ਼ਵ ਵਾਰਤਾ ਦੀ ਟੀਮ ਨੂੰ ਉਨ੍ਹਾਂ ਦੇ ਕਰੀਬੀ ਸੂਤਰਾਂ ਤੋਂ ਪੱਤਾ ਲੱਗਾ ਹੈ ਕਿ ਅਸਤੀਫੇ ਦੀ ਖਬਰ ਅਫਵਾਹ ਹੈ।
ਉਹ ਪਹਿਲਾਂ ਵਾਂਗ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਪਾਰਟੀ ਵਿੱਚ ਕੰਮ ਕਰ ਰਹੇ ਹਨ। ਨਿੱਜੀ ਕਾਰਨਾਂ ਕਰਕੇ ਕੱਲ੍ਹ ਮੈਂਬਰਸ਼ਿਪ ਮੁਹਿੰਮ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਦੱਸ ਦਈਏ ਕਿ ਜਾਖੜ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਦੇ ਪ੍ਰੋਗਰਾਮਾਂ ਵਿਚ ਸਰਗਰਮ ਨਹੀਂ ਸਨ। ਸੂਤਰਾਂ ਅਨੁਸਾਰ ਕਿਹਾ ਇਹ ਵੀ ਜਾ ਰਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿੱਚ ਮੰਤਰੀ ਬਣਾਏ ਜਾਣ ਤੋਂ ਬਾਅਦ ਉਹ ਪਾਰਟੀ ਤੋਂ ਵੀ ਨਾਖੁਸ਼ ਸਨ। ਉਨ੍ਹਾਂ ਨੂੰ ਲੱਗਦਾ ਸੀ ਕਿ ਉਹ ਕਾਫੀ ਸੀਨੀਅਰ ਹੈ, ਅਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਬਿੱਟੂ ਨੂੰ ਮੰਤਰੀ ਬਣਾ ਦਿੱਤਾ ਗਿਆ।