PUNJAB : ਡਾਕਟਰਾਂ ਦੀ ਨਿਗਰਾਨੀ ਹੇਠ ਮੁੱਖ ਮੰਤਰੀ ਭਗਵੰਤ ਮਾਨ
ਟੈਸਟਾਂ ਦੀ ਰਿਪੋਰਟ ਆਉਣ ‘ਤੇ ਅਸਲ ਸਥਿਤੀ ਆਵੇਗੀ ਸਾਹਮਣੇ
ਚੰਡੀਗੜ੍ਹ ,27ਸਤੰਬਰ (ਵਿਸ਼ਵ ਵਾਰਤਾ): ਬੀਤੇ ਦਿਨ ਬਲੱਡ ਪ੍ਰੈਸ਼ਰ ਵਧਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਮੁੱਖ ਮੰਤਰੀ ਦਫ਼ਤਰ ਵੱਲੋ ਡਾਕਟਰਾਂ ਦੇ ਹਵਾਲੇ ਨਾਲ ਦਿੱਤੀ ਜਾਣਕਾਰੀ ਮੁਤਾਬਕ ਸੀਐਮ ਮਾਨ ਦੀ ਸਿਹਤ ਸਥਿਰ ਹੈ । ਕੁਝ ਜਰੂਰੀ ਟੈਸਟ ਕਰਨ ਲਈ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ। ਇਨ੍ਹਾਂ ਟੈਸਟਾਂ ਦੀ ਰਿਪੋਰਟ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਵੱਧਣ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਦੇ ਫੇਫੜਿਆਂ ‘ਚ ਸੋਜ਼ਿਸ਼ ਹੈ ਜਿਸ ਕਾਰਨ ਦਿਲ ‘ਤੇ ਦਬਾਅ ਪੈਦਾ ਹੈ। ਡਾਕਟਰਾਂ ਮੁਤਾਬਕ ਖੂਨ ਦੇ ਨਮੂਨੇ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸੀਐਮ ਮਾਨ ਦੀ ਸਿਹਤ ਠੀਕ ਠਾਕ ਹੈ ਅਤੇ ਬਲੱਡ ਪ੍ਰੈਸ਼ਰ ਵੀ ਕਾਬੂ ਵਿਚ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਹੈ ਕਿ ਟੈਸਟਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਸਲ ਸਥਿਤੀ ਸਾਹਮਣੇ ਆਵੇਗੀ।