• Latest
  • Trending
PUNJAB : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਕੀਤਾ ਉਦਘਾਟਨ

PUNJAB : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਕੀਤਾ ਉਦਘਾਟਨ

1 year ago
Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

6 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Holi 2026 :  ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Holi 2026 : ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

8 hours ago
CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

9 hours ago
Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

10 hours ago
Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

10 hours ago
TOP 10 News:  ਅੱਜ ਦੀਆਂ ਵੱਡੀਆਂ ਖ਼ਬਰਾਂ

TOP 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 hours ago
Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

11 hours ago
Lunar eclipse: ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon

Lunar eclipse: ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon

11 hours ago
PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

12 hours ago
‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

12 hours ago
Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

13 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

PUNJAB : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਕੀਤਾ ਉਦਘਾਟਨ

September 28, 2024
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
PUNJAB : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਕੀਤਾ ਉਦਘਾਟਨ

PUNJAB : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ ਤੇ ਮੋਹਿੰਦਰ ਭਗਤ, ਲੋਕ ਸਭਾ ਮੈਂਬਰ ਕੰਗ, ਡਿਪਟੀ ਸਪੀਕਰ ਰੌੜੀ ਅਤੇ ਹੋਰਨਾਂ ਸ਼ਖਸੀਅਤਾਂ ਨੇ ਕੀਤੀ ਵਿਸ਼ੇਸ਼ ਸ਼ਿਰਕਤ

ਖਟਕੜ ਕਲਾਂ, ਬੰਗਾ, ਨਵਾਂਸ਼ਹਿਰ, 28 ਸਤੰਬਰ(ਵਿਸ਼ਵ ਵਾਰਤਾ) ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ ਦਾ ਮਾਣ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕਰਨ ਮੌਕੇ ਕੀਤਾ। ਸਮੁੱਚੇ ਦੇਸ਼ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਜਨਮ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਇਸ ਮਹਾਨ ਸ਼ਹੀਦ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਮੁੱਚਾ ਪੰਜਾਬ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰ ਰਿਹਾ ਹੈ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਕ ਵਿਸ਼ੇਸ਼ ਪਹਿਲਕਦਮੀ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮੁੜ ਤੋਂ ਮੇਲੇ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਹਿਤ ਅੱਜ ਤੋਂ ਖਟਕੜ ਕਲਾਂ ਵਿਖੇ ਸ਼ੁਰੂ ਹੋ ਰਿਹਾ ਦੋ ਦਿਨਾਂ ‘ਇਨਕਲਾਬ ਮੇਲਾ’ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ‘ਇਨਕਲਾਬ ਮੇਲਾ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਸੋਚ ਸਦਕਾ ਸਰਕਾਰ ਵੱਲੋਂ ਖਟਕੜ ਕਲਾਂ ਵਿਖੇ ਸਹੂੰ ਚੁੱਕੀ ਗਈ ਸੀ ਅਤੇ ਅੱਜ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਆਜ਼ਾਦੀ ਦੇ ਅਸਲੀ ਨਾਇਕਾਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਬੁੱਤ ਨੂੰ ਨਮਨ ਕੀਤਾ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਨਕਲਾਬ ਮੇਲੇ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ। ਇਸ ਸਮੇਂ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮੋਹਿੰਦਰ ਭਗਤ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਡਾ. ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੋ ਦਿਨ ਚੱਲਣ ਵਾਲੇ ਇਸ ਇਨਕਲਾਬ ਮੇਲੇ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਗਏ ਹਨ। ਇਸੇ ਤਰ੍ਹਾਂ ਖਾਣ-ਪੀਣ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਮੇਲੇ ਦੇ ਵਧੀਆ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਦੇ ਪੈਰਾ ਉਲੰਪੀਅਨਾਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਭਗਤ ਸਿੰਘ ਘੋੜੀ ਅਤੇ ਮਲਵਈ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਇਸ ਮੌਕੇ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਉਪ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਜਲਾਲਪੁਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਸੂਬਾ ਸਕੱਤਰ ਹਰਜੋਤ ਕੌਰ ਲੋਟੀਆ, ਬਲਬੀਰ ਕਰਨਾਨਾ, ਫਿਲਮੀ ਅਦਾਕਾਰ ਬੀਨੂੰ ਢਿੱਲੋ ਤੇ ਦੇਵ ਖਰੋੜ, ਵਧੀਕ ਡਿਪਟੀ ਕਮਿਸ਼ਨਰ (ਜ) ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ.ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਬੰਗਾ ਵਿਪਿਨ ਭੰਡਾਰੀ, ਐਸ.ਡੀ.ਐਮ. ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ ਅਤੇ ਹੋਰ ਸ਼ਖਸੀਅਤਾਂ ਸਮੇਤ ਭਾਰੀ ਗਿਣਤੀ ‘ਚ ਲੋਕ ਹਾਜ਼ਰ ਸਨ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Holi 2026 :  ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Holi 2026 : ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

by Jaspreet Kaur
March 3, 2026
0

Holi 2026 : ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ - 1150 ਪੁਲਿਸ ਮੁਲਾਜ਼ਮ ਤਾਇਨਾਤ ਚੰਡੀਗੜ੍ਹ,...

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

by Wishavwarta
March 3, 2026
0

ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ...

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

by Jaspreet Kaur
March 3, 2026
0

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ 'ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

by Ankit
March 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | March | Date 04-03-2026 |...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 