• Latest
  • Trending
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

2 years ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

19 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

1 hour ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

2 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

3 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

4 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

September 28, 2024
in ਖਬਰਾਂ, ਪੰਜਾਬ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ- ਐਡਵੋਕੇਟ ਧਾਮੀ

Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਜੈਤੋ ,28 ਸਤੰਬਰ (ਰਘੂਨੰਦਨ ਪਰਾਸ਼ਰ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਗਲੇ ਸਾਲ ਨਵੰਬਰ 2025 ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਆ ਰਿਹਾ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਅਤੇ ਗੁਰੂ ਸਾਹਿਬ ਦੇ ਅਨਿੰਨ ਸਿੱਖ ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਵੀ ਆ ਰਹੀ ਹੈ। ਇਨ੍ਹਾਂ ਦਿਹਾੜਿਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਦੀ ਰੂਪ ਰੇਖਾ ਜਲਦ ਉਲੀਕੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਮੇਘਾਲਿਆ ਸਰਕਾਰ ਨੂੰ ਸ਼ਿਲਾਂਗ ਵਿਖੇ ਪੰਜਾਬੀ ਕਲੋਨੀ ’ਚ ਸਥਿਤ 200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਦਾ ਵੀ ਸਖ਼ਤ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਇਹ ਕਾਰਵਾਈ ਤੁਰੰਤ ਬੰਦ ਕਰੇ ਅਤੇ ਸਥਾਨਕ ਸਿੱਖਾਂ ਦੇ ਰਿਹਾਇਸ਼ੀ ਹੱਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਏ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ’ਚ ਦਖ਼ਲ ਦੇਣ।
ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਐਮਰਜੈਂਸੀ ਫ਼ਿਲਮ ਉੱਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ, ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ। ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਜਦੋਂ ਸਿੱਖ ਸਰੋਕਾਰਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੀ ਉਦਾਹਰਨ ਉੱਘੇ ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ ਸੈਂਕੜੇ ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਨਾ ਕਰਨਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੀ ਉਨ੍ਹਾਂ ਦੀ ਫਾਂਸੀ ਤੋਂ ਉਮਰ ਕੈਦ ਤਬਦੀਲੀ ਤੇ ਰਿਹਾਈ ਸਬੰਧੀ ਕੋਈ ਫੈਸਲਾ ਨਹੀਂ ਕੀਤਾ। ਹੁਣ ਭਾਈ ਰਾਜੋਆਣਾ ਵੱਲੋਂ ਇਸ ਮਾਮਲੇ ਵਿਚ ਸੁਪਰੀਮ ਕੋਰਟ ਅੰਦਰ ਦੁਬਾਰਾ ਪਟੀਸ਼ਨ ਪਾਈ ਗਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਪੂਰਨ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਭਾਈ ਰਾਜੋਆਣਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਜਾਰੀ ਰੱਖਣ ਦੀ ਵੀ ਵਚਨਬੱਧਤਾ ਪ੍ਰਗਟਾਈ ਹੈ।
ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਅਤਿ ਆਧੁਨਿਕ ਇਮਾਰਤ ਤਿਆਰ ਕਰਕੇ ਦਿੱਲੀ ਸਿੱਖ ਮਿਸ਼ਨ ਨੂੰ ਅਜ਼ਾਦਾਨਾ ਤੌਰ ’ਤੇ ਸਰਗਰਮ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਵਿਖੇ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਦਾ ਸਿੱਖ ਮਿਸ਼ਨ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਕਾਰਜਸ਼ੀਲ ਹੈ, ਪਰ ਹੁਣ ਲੋੜਾਂ ਨੂੰ ਮੁੱਖ ਰੱਖਦਿਆਂ ਜ਼ਮੀਨ ਖ਼ਰੀਦ ਕੇ ਇਮਾਰਤ ਤਿਆਰ ਕੀਤੀ ਜਾਵੇਗੀ, ਜਿਥੋਂ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਕਾਰਜ ਚਲਾਏ ਜਾਣਗੇ।
ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸੈਂਟਰ ਦੇ ਦੋ ਵਿਦਿਆਰਥੀਆਂ ਸਕਸ਼ਮ ਘਈ ਤੇ ਗੁਰਵੀਰ ਸਿੰਘ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦਾ ਪੇਪਰ ਪਾਸ ਕਰਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਸਹਿਯੋਗ ਕਰਨ ਲਈ ਖ਼ਾਲਸਾ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਨਿਰਮਲੇ, ਉਦਾਸੀ, ਸਿੰਘ ਸਭਾ ਸੁਸਾਇਟੀਆਂ ਅਤੇ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਅੰਤ੍ਰਿੰਗ ਕਮੇਟੀ ਨੇ ਇਨ੍ਹਾਂ ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਪਣਾਏ ਗਏ ਨਕਾਰਾਤਮਕ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀਆਂ ਸਮੇਂ ਹਮੇਸ਼ਾ ਹੀ ਸਰਕਾਰਾਂ ਵੱਲੋਂ ਵਧਚੜ੍ਹ ਕੇ ਸਹਿਯੋਗ ਤੇ ਕਾਰਜ ਕੀਤੇ ਜਾਂਦੇ ਰਹੇ ਹਨ, ਪਰੰਤੂ ਮੌਜੂਦਾ ਪੰਜਾਬ ਸਰਕਾਰ ਇਸ ਪੱਖੋਂ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਤੇ ਸ. ਜਸਵੰਤ ਸਿੰਘ ਪੁੜੈਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Most Popular

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

by Ranjit Singh
4 weeks ago
0

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ ਲੁਧਿਆਣਾ, 15 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਪੁਲਿਸ ਹਿਰਾਸਤ ’ਚੋਂ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 