PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ, 30ਸਤੰਬਰ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਐਕਸ਼ਨ ਮੋਡ ’ਚ ਆ ਗਏ ਹਨ। ਉਹਨਾਂ ਨੇ ਐਤਵਾਰ ਨੂੰ ਮੀਟਿੰਗ ਕੀਤੀ ਤੇ ਉੱਥੇ ਹੀ ਅੱਜ ਸੋਮਵਾਰ ਦੁਪਹਿਰ 1 ਵਜੇ ਮੁੱਖ ਮੰਤਰੀ ਮਾਨ ਨੇ ਮੁੜ ਤੋਂ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦੇ ਵਿੱਚ ਪਰਾਲੀ ਪ੍ਰਬੰਧਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਜਿਸ ਦਾ ਸਿੱਧੇ ਤੌਰ ਤੇ ਫਾਇਦਾ ਕਿਸਾਨਾਂ ਨੂੰ ਹੋਵੇਗਾ।