Punjab: ਛੁੱਟੀ ਵਾਲੇ ਦੋ ਦਿਨਾਂ ਚ ਬੀ ਡੀ ਪੀ ਓ ਦਫ਼ਤਰ ਖੁੱਲ੍ਹੇ ਰਹਿਣਗੇ – ਜ਼ਿਲ੍ਹਾ ਚੋਣ ਅਫ਼ਸਰ
ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਆਮ ਵਾਂਗ ਪ੍ਰਾਪਤ ਕਰ ਸਕਦੇ ਹਨ ਇਤਰਾਜ਼ਹੀਣਤਾ ਅਤੇ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ
ਐਸ.ਏ.ਐਸ.ਨਗਰ, 1 ਅਕਤੂਬਰ (ਸਤੀਸ਼ ਕੁਮਾਰ ਪੱਪੀ): ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਇਤਰਾਜ਼ਹੀਣਤਾ ਰਾਜ਼ਹੀਣਤਾ (ਐਨ ਓ ਸੀ) ਅਤੇ ਕੋਈ ਬਕਾਇਆ ਨਹੀਂ (ਐੱਨ ਡੀ ਸੀ) ਸਰਟੀਫ਼ਿਕੇਟ ਜਾਰੀ ਕਰਨ ਲਈ 2 ਅਤੇ 3 ਅਕਤੂਬਰ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੇ ਬੀ ਡੀ ਪੀ ਓ ਦਫ਼ਤਰ ਖੁੱਲ੍ਹੇ ਰੱਖੇ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਫਤਰਾਂ ਵਿੱਚ ਜਾ ਕੇ ਆਮ ਵਾਂਗ ਪ੍ਰਾਪਤ ਕਰ ਸਕਦੇ ਹਨ ਇੰਟਰਾਜ਼ਹੀਣਤਾ ਅਤੇ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ ਪ੍ਰਾਪਤ ਕਰ ਸਕਦੇ ਹਨ।