PUNJAB : ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਲਈ ਖਾਸ ਹੁਕਮ ਜਾਰੀ
ਚੰਡੀਗੜ੍ਹ ,2ਅਕਤੂਬਰ (ਵਿਸ਼ਵ ਵਾਰਤਾ)PUNJAB: ਪੰਚਾਇਤੀ ਚੋਣਾਂ ਦੇ ਚਲਦਿਆਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਅਫਸਰਾਂ ਲਈ ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਵਲੋਂ ਖਾਸ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮ ਮੁਤਾਬਕ 1 ਅਕਤੂਬਰ ਤੋਂ 15 ਅਕਤੂਬਰ ਤੱਕ ਪੰਜਾਬ ਪੁਲਿਸ ਵਿਚ ਛੁੱਟੀਆਂ ‘ਤੇ ਮੁਕੰਮਲ ਪਬੰਦੀ ਲਗਾ ਦਿੱਤੀ ਗਈ ਹੈ।
ਅਫਸਰਾਂ ਅਤੇ ਮੁਲਾਜ਼ਮਾਂ ਨੂੰ ਇਨ੍ਹਾਂ ਦਿਨਾ ਦੌਰਾਨ ਕੋਈ ਵੀ ਛੁੱਟੀ ਨਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ। ਇਸ ਸੰਬੰਧੀ ਡੀਜੀਪੀ ਦਫ਼ਤਰ ਵਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਦਾ ਕੋਈ ਵੀ ਮੁਲਾਜ਼ਮ ਇਨ੍ਹਾਂ ਦਿਨਾ ‘ਚ ਛੁੱਟੀ ਨਹੀਂ ਲੈ ਸਕੇਗਾ ਕੇਵਲ ਖਾਸ ਹਾਲਤਾਂ ਅਤੇ ਵਿਸੇਸ਼ ਕਾਰਨਾਂ ਕਰਕੇ ਛੁੱਟੀ ਮੰਜੂਰ ਕੀਤੀ ਜਾਵੇਗੀ। ਨੋਟੀਫਿਕੇਸ਼ ‘ਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ 15 ਅਕਤੂਬਰ ਨੂੰ ਪੂਰੇ ਪੰਜਾਬ ‘ਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਵੀ ਆਉਣਗੇ। 4 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾਣ ਦੀ ਆਖਰੀ ਤਰੀਕ ਹੈ। 5 ਤਰੀਕ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਪੰਚਾਇਤੀ ਚੋਣਾਂ ਅਮਨ ਅਮਾਨ ਨਾਲ ਕਰਵਾਉਣ ਲਈ ਪੁਲਿਸ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ। ਇਸ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਆਪਣੇ ਅਫਸਰਾਂ ਅਤੇ ਮੁਲਾਜ਼ਮਾਂ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।