PUNJAB : ਅੱਜ ਅਗਰਸੇਨ ਜੈਅੰਤੀ ਮੌਕੇ ਸੂਬੇ ‘ਚ ਬੰਦ ਰਹਿਣਗੇ ਠੇਕੇ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ) ਅੱਜ 3 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਅਗਰਸੇਨ ਜੈਅੰਤੀ ਮੌਕੇ ਸੂਬੇ ਵਿਚ ਛੁੱਟੀ ਦੇ ਨਾਲ ਹੀ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਅੱਜ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਸਰਕਾਰ ਵੱਲੋਂ ਮੀਟ ਦੀਆਂ ਦੁਕਾਨਾਂ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮਹਾਰਾਜਾ ਅਗਰਸੇਨ ਨੂੰ ਸ਼੍ਰੀ ਰਾਮ ਦਾ ਵੰਸ਼ਜ ਮੰਨਿਆ ਜਾਂਦਾ ਹੈ। ਮਹਾਰਾਜਾ ਅਗਰਸੇਨ ਦਾ ਜਨਮ ਦਿਵਸ ਹਰ ਸਾਲ ਅੱਸੂ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਰੀਕ ਨੂੰ ਭਾਵ ਸ਼ਾਰਦੀ ਨਵਰਾਤਰੀ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ।






















