PUNJAB : ਸੁੱਚਾ ਸਿੰਘ ਲੰਗਾਹ ਦੀ ਅਕਲੀ ਦਲ ‘ਚ ਹੋਈ ਮੁੜ ਵਾਪਸੀ
ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ)PUNJAB : ਪਿਛਲੇ ਸਮੇਂ ‘ਚ ਵਿਵਾਦਾਂ ‘ਚ ਰਹੇ ਸੁੱਚਾ ਸਿੰਘ ਲੰਗਾਹ ਦੀ ਘਰ ਵਾਪਸੀ ਹੋਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਕਈ ਵਿਵਾਦਾਂ ’ਚ ਘਿਰਨ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੂੰ ਅਕਾਲੀ ਦਲ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਸੀ ਲੇਕਿਨ ਹੁਣ ਸੁੱਚਾ ਸਿੰਘ ਲੰਗਾਹ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਹ ਹੁਣ ਦੋਸ਼ ਮੁਕਤ ਹੋ ਚੁੱਕੇ ਹਨ ਅਤੇ ਉਹ ਅਕਾਲੀ ਦਲ ਵਿੱਚ ਹੀ ਜਿਉਣਗੇ ਤੇ ਅਕਾਲੀ ਦਲ ਵਿੱਚ ਹੀ ਮਰਨਗੇ। ਇਸ ਲਈ ਉਸ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਜਾਵੇ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਐਕਸ ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਉਹ ਸਧਾਰਨ ਵਰਕਰ ਵਜੋਂ ਪਾਰਟੀ ’ਚ ਕੰਮ ਕਰਨਗੇ।























