1993 ਤਰਨਤਾਰਨ ਫਰਜ਼ੀ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
5 ਤਤਕਾਲੀ ਪੁਲਿਸ ਅਫ਼ਸਰਾਂ ਨੂੰ ਸੁਣਾਈ ਸਜ਼ਾ

ਚੰਡੀਗੜ੍ਹ, 4 ਅਗਸਤ 2025 (ਵਿਸ਼ਵ ਵਾਰਤਾ): 1993 ਤਰਨਤਾਰਨ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ (Punjab) ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ, ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ ਸਮੇਤ 5 ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਸਾਰਿਆਂ ‘ਤੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਲਈ ਆਈਪੀਸੀ ਦੀ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਚਲਾਇਆ ਗਿਆ ਸੀ। ਪਹਿਲਾਂ, ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਬਣਾਇਆ ਗਿਆ ਸੀ, ਪਰ ਉਨ੍ਹਾਂ ਵਿੱਚੋਂ 5 ਦੀ ਟ੍ਰਾਇਲ ਦੌਰਾਨ ਮੌਤ ਹੋ ਗਈ ਸੀ। ਬਾਕੀ 5 ਦੋਸ਼ੀਆਂ ਨੂੰ ਅਦਾਲਤ ਵੱਲੋਂ ਬੀਤੇ ਦਿਨੀ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਇਹ ਮਾਮਲਾ 1993 ਦਾ ਹੈ, ਜਿਸ ਵਿੱਚ 7 ਨੌਜਵਾਨਾਂ ਨੂੰ ਦੋ ਵੱਖ-ਵੱਖ ਪੁਲਿਸ ਮੁਕਾਬਲਿਆਂ ਵਿੱਚ ਮ੍ਰਿਤਕ ਦਿਖਾਇਆ ਗਿਆ ਸੀ। ਦੋਸ਼ੀਆਂ ਨੇ 27 ਜੂਨ 1993 ਨੂੰ ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਲਿਆ ਅਤੇ ਉਨ੍ਹਾਂ ਨੂੰ ਕਈ ਦਿਨਾਂ ਤੱਕ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਅਤੇ ਉਨ੍ਹਾਂ ‘ਤੇ ਅਣਮਨੁੱਖੀ ਤਸ਼ੱਦਦ ਕੀਤਾ। 28 ਜੁਲਾਈ 1993 ਨੂੰ ਡੀਐਸਪੀ ਭੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਇੱਕ ਫਰਜ਼ੀ ਮੁਕਾਬਲਾ ਕੀਤਾ ਗਿਆ ਤੇ ਫਰਜ਼ੀ ਮੁਕਾਬਲਿਆਂ ਵਿੱਚ 7 ਲੋਕ ਮਾਰ ਦਿੱਤੇ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























