Delhi ਕਮੇਟੀ ਦੀ ਧਰਮ ਪ੍ਰਚਾਰ ਕਮੇਟੀ Punjab ਵੱਲੋ 35 ਪ੍ਰਾਣੀਆਂ ਨੂੰ ਅਕਾਲ ਤਖ਼ਤ ਤੇ ਅੰਮ੍ਰਿਤਪਾਨ ਕਰਵਾਇਆਂ ਗਿਆ: ਚੇਅਰਮੈਂਨ ਮਨਜੀਤ ਸਿੰਘ ਭੋਮਾ
ਦਿੱਲੀ/ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):- ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਦੇ ਯੋਗ ਅਗਵਾਈ ਵਿੱਚ ਪੰਜਾਬ ਚੱਲ ਰਹੀ ਧਰਮ ਪ੍ਰਚਾਰ ਕਮੇਟੀ ਪੰਜਾਬ ਵਲੋਂ ਪਿੰਡ ਪਿੰਡ ਘਰ ਘਰ ਜਾ ਕੇ ਧਰਮ ਜਾਗਰੂਕਤਾ ਲਹਿਰ ਦੇ ਵਿਸ਼ੇਸ਼ ਉਪਰਾਲੇ ਸਦਕਾ ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਪ੍ਰੇਣਾ ਤੋਂ ਪ੍ਰਭਾਵਿਤ ਹੋ ਕੇ ਅੱਜ 35 ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ । ਭੋਮਾ ਨੇ ਦੱਸਿਆ ਕਿ ਅਸੀਂ ਸਿੱਖ ਪ੍ਰਚਾਰਕਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡ ਪਿੰਡ ਜਾ ਕੇ ਜਿੱਥੇ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਕਰ ਰਹੇ ਹਾਂ ਉਸ ਦੇ ਨਾਲ ਨਾਲ ਅਸੀਂ ” ਨਸ਼ਾ ਛੁਡਾਊ ਪੁੱਤ ਬਚਾਊ ” ਲਹਿਰ ਅਧੀਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰ ਰਹੇ ਹਾਂ। ਉਹਨਾਂ ਕਿਹਾ ਕਿ ਸਾਡੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ 03 ਅਗਸਤ 2022 ਨੂੰ ਪੰਜਾਬ ਦੇ ਵਿੱਚ ਹੋ ਰਹੇ ਧਰਮ ਪਰਿਵਰਤਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਠੱਲ ਪਾਉਣ ਲਈ ਧਰਮ ਪ੍ਰਚਾਰ ਕਮੇਟੀ ਪੰਜਾਬ ਦਾ ਗਠਨ ਕੀਤਾ ਗਿਆ ਸੀ । ਜਿਸ ਦੇ ਉਪਰਾਲੇ ਸਦਕਾ ਅਸੀਂ 800 ਤੋਂ ਵੱਧ ਪਰਿਵਾਰ ਜੋ ਕ੍ਰਿਸਚਨ ਬਣ ਚੁੱਕੇ ਸਨ ਉਹਨਾਂ ਦੀ ਆਪਣੇ ਧਰਮ ਵਿੱਚ ਵਾਪਸੀ ਕਰਵਾਈ ਹੈ। ਇਸ ਤੋਂ ਇਲਾਵਾ ਅਸੀਂ ਪੰਜਾਬ ਦੇ ਅਟਾਰੀ ਹਲਕੇ ਅਤੇ ਅੰਮ੍ਰਿਤਸਰ ਦੇ ਹਰ ਸਕੂਲ ਵਿੱਚ ਨਸ਼ਿਆਂ ਵਿਰੁੱਧ ਸੈਮੀਨਾਰ ਕੀਤੇ ਅਤੇ ਬੱਚਿਆਂ ਨੂੰ ਨਸ਼ਿਆ ਕਾਰਨ ਹੋ ਰਹੀਆਂ ਮੌਤਾਂ ਅਤੇ ਆਰਥਿਕ ਨੁਕਸਾਨ ਬਾਰੇ ਜਾਣੂ ਕਰਵਾਇਆ। ਅੱਜ ਫਿਰ ਸਾਡੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋਂ 35 ਪ੍ਰਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਕਈ ਗਰੁੱਪਾਂ ਵਿਚ ਸਿੱਖ ਨੌਜਵਾਨ ਬੱਚੇ ਬੱਚੀਆਂ ਨੂੰ ਅੰਮ੍ਰਿਤ ਪਾਨ ਕਰਵਾਇਆਂ ਗਿਆ ਹੈ । ਜਿਸ ਨੂੰ ਅਸੀਂ ਇੱਕ ਵੱਡੀ ਸਫਲਤਾ ਮੰਨਦੇ ਹਾਂ। ਉਹਨਾ ਕਿਹਾ ਕਿ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਆਪਣੇ ਆਪਣੇ ਧਰਮ ਵਿੱਚ ਪੱਕੇ ਰਹੀਏ ਅਤੇ ਆਪਣੀ ਪਹਿਚਾਣ ਨੂੰ ਨਾ ਗਵਾਈਏ।ਹਰ ਸਿੱਖ ਬੱਚਾ ਅਤੇ ਨੌਜਵਾਨ ਕੇਸਾਧਾਰੀ ਅਤੇ ਸਾਬਤ ਸੂਰਤ ਬੱਚਾ ਤੇ ਨੌਜਵਾਨ ਦਸਤਾਰ ਸਜਾਵੇ ।ਜਿਨਾਂ ਨੇ ਅਜੇ ਤੱਕ ਖੰਡੇ ਬਾਟੇ ਦੀ ਪਾਹੁਲ ਨਹੀਂ ਛੱਕੀ ਉਹ ਵੀ ਜਲਦੀ ਤੋਂ ਜਲਦੀ ਅੰਮ੍ਰਿਤ ਛੱਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।