PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਤੇ ਦੁਪਹਿਰ 1 ਵਜੇ ਹੋਵੇਗੀ ਤੇ ਇਸ ਮੀਟਿੰਗ ਵਿੱਚ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਖਰੀਦ ਦੇ ਮੁੱਦੇ ਤੇ ਵਿਚਾਰ ਚਰਚਾ ਹੋਵੇਗੀ।