PUNJAB : ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਖ਼ਤਮ ; ਮੰਤਰੀ ਗੁਰਮੀਤ ਖੁੱਡੀਆਂ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ 9ਅਕਤੂਬਰ (ਵਿਸ਼ਵ ਵਾਰਤਾ): ਖੇਤੀਬਾੜੀ ਨੀਤੀ ਅਤੇ ਕਿਸਾਨੀ ਸਮੱਸਿਆਵਾਂ ਨੂੰ ਲੈ ਕੇ ਅੱਜ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਚੰਡੀਗੜ੍ਹ ਵਿਚ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂਆਂ ਨੇ ਮੀਡੀਆ ਨੂੰ ਸੰਬੋਧਿਤ ਕੀਤਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਖੁਡੀਆਂ ਨੇ ਕਿਹਾ ਹੈ ਕਿ, ਕਿਸਾਨਾਂ ਦੇ ਖੇਤੀਬਾੜੀ ਨੀਤੀ ਦੇ ਸੰਬੰਧ ‘ਚ ਕੁਝ ਨੁਕਤੇ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਤੋਂ ਬਾਅਦ ਇਸਤੇ ਹੋਰ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਕਿਸਾਨਾਂ ਦੀਆਂ ਮੰਗਾ ਅਤੇ ਸੁਝਾਵਾਂ ਨੂੰ ਅਮਲ ‘ਚ ਲਿਆਂਦਾ ਜਾਵੇਗਾ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ, ਨਵੀਂ ਲਿਆਂਦੀ ਜਾ ਰਹੀ ਖੇਤੀ ਨੀਤੀ ‘ਚ ਬਹੁਤ ਸਾਰੇ ਹਾਂ-ਪੱਖੀ ਰੁਝਾਨ ਹਨ। ਅਸੀਂ ਇਸ ਵਿਚ ਕੁਝ ਹੋਰ ਨੁਕਤੇ ਸ਼ਾਮਲ ਕਰਨ ਦੀ ਗੱਲ ਕਹੀ ਹੈ। ਛੋਟੇ ਕਿਸਾਨਾਂ ਨੂੰ ਪੈਨਸ਼ਨ ਦੇਣ ਦੀ ਤਜ਼ਵੀਜ ਦਾ ਅਸੀਂ ਸਮਰਥਨ ਕਰਦੇ ਹਾਂ। ਹਰੇ ਇਨਕਲਾਬ ਨੇ ਜਿਥੇ ਉਤਪਾਦਨ ‘ਚ ਵਾਧਾ ਕੀਤਾ ਹੈ ਇਸਦੇ ਕਈ ਨਾਂਹ-ਪੱਖੀ ਨਤੀਜੇ ਵੀ ਸਾਹਮਣੇ ਆਏ ਹਨ। ਉਨ੍ਹਾਂ ਆਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਨੀਤੀ ਬਣਾਉਣ ਦੀ ਮੰਗ ਕੀਤੀ ਹੈ। ਜ਼ਮੀਨ ਦੀ ਮਾਲਕੀ ਸੰਬੰਧ ਵਿਸ਼ਵ ਬੈਂਕ ਦੇ ਪ੍ਰਭਾਵ ਵਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ। ਕਿਸਾਨਾਂ ਨੂੰ ਖੇਤੀ ਸੰਦ ਸਸਤੇ ਅਤੇ ਮਾਮੂਲੀ ਕਿਰਾਏ ‘ਤੇ ਉਪਲਬਧ ਕਰਵਾਉਣ ਦੀ ਮੰਗ ਵੀ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਹੈ