PUNJAB : ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ, 11ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਦੁਸਹਿਰੇ ਦੇ ਜਸ਼ਨਾਂ ਦੇ ਮੱਦੇਨਜ਼ਰ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ।