Punjab: ਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ
– 25 ਮਾਰਚ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜ਼ੀਆਂ
ਚੰਡੀਗੜ੍ਹ, 14 ਮਾਰਚ 2026 (ਵਿਸ਼ਵ ਵਾਰਤਾ) – ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋ 23ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ (ਕਵਿੱਤਰੀ ) ਨੇ ਦੱਸਿਆ ਕਿ ਇਹ ਸਨਮਾਨ ਪ੍ਰਿੰਟ, ਇਲਕਟਰਾਨਿਕ,ਵੈਬ ਮੀਡੀਆ, ਫੋਟੋਗ੍ਰਾਫੀ ਖੇਤਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋ ਮਾੱਸ ਕਾੱਮ ਕੋਰਸਪੋਨਡਸ ਟਾੱਪਰ ਨੂੰ ਸ਼ੁੱਧ ਚਾਂਦੀ ਦੇ ਸਨਮਾਨ ਚਿੰਨ ਦੇ ਕੇ ਕੀਤਾ ਜਾਵੇਗਾ।
ਇਸ ਲਈ ਟਰੱਸਟ ਵੱਲੋ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ 25 ਮਾਰਚ 2026 ਤੱਕ ਟ੍ਰਸਟ ਦੇ ਈ ਮੇਲ ਆਈਡੀ [email protected] ਤੇ ਭੇਜੀਆਂ ਜਾ ਸਕਦੀਆਂ ਹਨ ਤੇ 98722-03478 ਤੇ ਸੰਪਰਕ ਕੀਤਾ ਜਾ ਸਕਦਾ ਹੈ । ਉਹ ਪੱਤਰਕਾਰ ਜਿਹਨਾਂ ਵੱਲੋ ਸਾਲ 2025 ਵਿੱਚ ਅਜਿਹਾ ਵਿਲੱਖਣ ਕੰਮ ਆਪਣੀ ਕਲਮ ਰਾਹੀਂ ਕੀਤਾ ਗਿਆ ਹੋਵੇ, ਜਿਸ ਦਾ ਸਮਾਜ , ਪ੍ਰਸ਼ਾਸ਼ਨ ਤੇ ਸਰਕਾਰ ਤੇ ਅਸਰ ਹੋਇਆ ਹੋਵੇ, ਇਸ ਸਨਮਾਨ ਲਈ ਅਰਜ਼ੀ ਭੇਜ ਸਕਦੇ ਹਨ।
ਜਿਕਰਯੋਗ ਹੈ ਕਿ ਸਿੰਮੀ ਮਰਵਾਹਾ ਪੱਤਰਕਾਰ ਸਨ। ਜ੍ਹਿਨਾਂ ਦਾ 23 ਸਾਲ ਪਹਿਲਾਂ 22 ਮਾਰਚ 2003 ਨੂੰ 24 ਸਾਲ ਦੀ ਉਮਰ ਵਿੱਚ ਚੰਡੀਗੜ੍ਹ ਵਿਖੇ ਸੜਕ ਦੁਰਘਟਨਾ ਦੌਰਾਨ ਸਵਰਗਵਾਸ ਹੋ ਗਿਆ ਸੀ। ਜਿਸ ਤੋ ਬਾਅਦ ਉਹਨਾਂ ਦੇ ਚਾਹੁਣ ਵਾਲਿਆ ਵੱਲੋ ਉਹਨਾਂ ਦੀ ਯਾਦ ਵਿੱਚ ਇਸ ਟਰੱਸਟ ਦੀ ਸਥਾਪਨਾ ਕਰਕੇ ਇਹ ਸਿਲਸਿਲਾ ਸ਼ੁਰੂ ਕੀਤਾ ਗਿਆ। 03 ਅਪਰੈਲ ਨੂੰ ਸਿੰਮੀ ਮਰਵਾਹਾ ਦੇ ਜਨਮ ਦਿਨ ਤੇ ਹਰ ਸਾਲ ਇਹ ਪ੍ਰੋਗਰਾਮ ਹੁੰਦਾ ਹੈ। ਟਰੱਸਟ ਅਜੇ ਤੱਕ 23 ਸਾਲਾਂ ਵਿੱਚ 67 ਪੱਤਰਕਾਰਾਂ ਦਾ ਸਨਮਾਨ ਕਰ ਚੁੱਕਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















