• Latest
  • Trending
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

2 years ago
ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

8 hours ago
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

8 hours ago
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

8 hours ago
OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

9 hours ago
ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

9 hours ago
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

10 hours ago
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

10 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

10 hours ago
Hindi News
English News
Wednesday, June 3, 2026
No Result
View All Result
28 °c
Chandigarh
34 ° Thu
34 ° Fri
34 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

October 14, 2024
in ਖਬਰਾਂ, ਪੰਜਾਬ
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ ‘ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਬਜ਼ੁਰਗਾਂ ਸਮੇਤ ਸਾਹ ਦੀ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਬੁਲਾਰੇ ਨੇ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੱਤਾ, ਜੋ ਪਟਾਕਿਆਂ ਦੀ ਵਰਤੋਂ ਬਾਰੇ ਸੂਬਾ ਸਰਕਾਰ ਵੱਲੋਂ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ, ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਅਧੀਨ ਕੇਂਦਰ ਸਰਕਾਰ ਦੁਆਰਾ ਸੌਂਪੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਸੂਬੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਮਨਾਹੀ, ਪਾਬੰਦੀਆਂ ਅਤੇ ਨਿਯਮਾਂ ਨੂੰ ਲਾਗੂ ਕਰਦੀ ਹੈ।
ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਲੜੀ (ਸੀਰੀਜ਼ ਪਟਾਕੇ) ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ ‘ਤੇ ਰਾਜ ਵਿਆਪੀ ਪਾਬੰਦੀ ਲਗਾਈ ਗਈ ਹੈ। ਸਿਰਫ਼ “ਹਰੇ ਪਟਾਕੇ” (ਜਿਹਨਾਂ ਵਿੱਚ ਬੇਰੀਅਮ ਸਾਲਟਸ ਜਾਂ ਐਂਟੀਮੋਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ) ਦੀ ਵਿਕਰੀ ਅਤੇ ਵਰਤੋਂ ਲਈ ਆਗਿਆ ਦਿੱਤੀ ਗਈ ਹੈ। ਵਿਕਰੀ ਸਿਰਫ਼ ਮਨਜ਼ੂਰਸ਼ੁਦਾ ਪਟਾਕਿਆਂ ਦਾ ਵਪਾਰ ਕਰਨ ਵਾਲੇ ਲਾਇਸੰਸਸ਼ੁਦਾ ਵਪਾਰੀਆਂ ਤੱਕ ਸੀਮਤ ਹੈ ਅਤੇ ਮਨਜ਼ੂਰਸ਼ੁਦਾ ਡੈਸੀਬਲ ਪੱਧਰ ਤੋਂ ਵੱਧ ਸਮਰਥਾ ਵਾਲੇ ਪਟਾਕਿਆਂ ਨੂੰ ਸਟੋਰ ਕਰਨ, ਪ੍ਰਦਰਸ਼ਨ ਕਰਨ ਜਾਂ ਵੇਚਣ ਦੀ ਮਨਾਹੀ ਹੈ।
ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਤੈਅ ਕੀਤੀ ਹੈ। ਦੀਵਾਲੀ (31 ਅਕਤੂਬਰ, 2024) ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਗੁਰਪੁਰਬ (ਨਵੰਬਰ 15, 2024) ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਅਤੇ ਨਵੇਂ ਸਾਲ ਤੋਂ ਪਹਿਲੀ ਰਾਤ (31 ਦਸੰਬਰ, 2024 – 1 ਜਨਵਰੀ, 2025) ਨੂੰ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
ਬੁਲਾਰੇ ਨੇ ਅੱਗੇ ਕਿਹਾ ਕਿ ਫਲਿੱਪਕਾਰਟ ਅਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੇਟਫਾਰਮਾਂ ‘ਤੇ ਪੰਜਾਬ ਰਾਜ ਦੇ ਅੰਦਰ ਆਨਲਾਈਨ ਆਰਡਰ ਲੈਣ ਜਾਂ ਵਿਕਰੀ ਕਰਨ ‘ਤੇ ਸਖ਼ਤ ਮਨਾਹੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਵਿਆਪਕ ਜਨ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਿਰਫ਼ ਨਿਰਧਾਰਤ ਸਮੇਂ ਅਤੇ ਪ੍ਰਵਾਨਿਤ ਸਥਾਨਾਂ ‘ਤੇ ਕਰਨਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

by Ankit
June 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ ਕਿਸਾਨਾਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 2, 2026
0

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ 'ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਗੁਰਦਾਸਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

Most Popular

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

by Jaspreet Kaur
4 weeks ago
0

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 