Punjab : ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, ਪੋਲਿੰਗ ਬੂਥਾਂ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
ਚੰਡੀਗੜ੍ਹ, 15ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਪੰਚਾਇਤੀ ਚੋਣਾਂ ਲਈ ਤਰਨਤਾਰਨ ਦੀਆਂ 573 ਪੰਚਾਇਤਾਂ ਵਿੱਚੋਂ 228 ਪੰਚਾਇਤਾਂ ਲਈ ਮੰਗਲਵਾਰ ਨੂੰ ਵੋਟਾਂ ਪੈਣਗੀਆਂ।
ਇੱਕ ਘੰਟੇ ਵਿੱਚ ਚੋਣ ਨਤੀਜੇ ਸਾਹਮਣੇ ਆਉਣਗੇ। ਇਹ ਜਾਣਕਾਰੀ ਡੀਸੀ ਪਰਮਵੀਰ ਸਿੰਘ ਨੇ ਤਰਨਤਾਰਨ ਵਿੱਚ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਕੁੱਲ 345 ਪੰਚਾਇਤਾਂ ਲਈ ਸਰਬਸੰਮਤੀ ਹੋ ਚੁੱਕੀ ਹੈ ਅਤੇ ਚੋਣਾਂ ਲਈ ਕੁੱਲ 377 ਪੋਲਿੰਗ ਬੂਥ ਬਣਾਏ ਗਏ ਹਨ। ਚੋਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ ਲਗਭਗ 3700 ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਲਾਕ ਮੁਕਤਸਰ ਵਿੱਚ ਮਰਦ ਵੋਟਰਾਂ ਦੀ ਗਿਣਤੀ 74942, ਮਹਿਲਾ ਵੋਟਰਾਂ ਦੀ ਗਿਣਤੀ 67551 ਅਤੇ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ ਇੱਕ ਹੈ। ਬਲਾਕ ਮਲੋਟ ਵਿੱਚ ਮਰਦ ਵੋਟਰਾਂ ਦੀ ਗਿਣਤੀ 56125 ਹੈ। ਮਹਿਲਾ ਵੋਟਰਾਂ ਦੀ ਗਿਣਤੀ 51121 ਹੈ ਅਤੇ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ ਦੋ ਹੈ।
ਬਲਾਕ ਗਿੱਦੜਬਾਹਾ ਵਿੱਚ ਮਰਦ ਵੋਟਰਾਂ ਦੀ ਗਿਣਤੀ 51368 ਹੈ। ਮਹਿਲਾ ਵੋਟਰਾਂ ਦੀ ਗਿਣਤੀ 47195 ਹੈ ਅਤੇ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ ਸੱਤ ਹੈ। ਲੰਬੀ ਵਿੱਚ ਮਰਦ ਵੋਟਰਾਂ ਦੀ ਗਿਣਤੀ 61534 ਹੈ। ਮਹਿਲਾ ਵੋਟਰਾਂ ਦੀ ਗਿਣਤੀ 56492 ਹੈ ਅਤੇ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ ਤਿੰਨ ਹੈ।
ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੁੱਲ ਮਰਦ ਵੋਟਰਾਂ ਦੀ ਗਿਣਤੀ 243969, ਮਹਿਲਾ ਵੋਟਰਾਂ ਦੀ ਗਿਣਤੀ 222359 ਅਤੇ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ 13 ਹੈ। ਇਨ੍ਹਾਂ ਚੋਣਾਂ ਲਈ ਸਬੰਧਤ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 4.66 ਲੱਖ 341 ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਪੇਂਡੂ ਵੋਟਰਾਂ ਨੂੰ ਅੱਜ ਹੀ ਵੋਟ ਪਾਉਣ ਦੀ ਅਪੀਲ ਕੀਤੀ ਹੈ।