PUNJAB : ਸੂਬੇ ਦੇ ਇਸ ਜ਼ਿਲ੍ਹੇ ਵਿੱਚ ਅੱਜ ਛੁੱਟੀ ਦਾ ਐਲਾਨ
ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ)PUNJAB -ਪੰਜਾਬ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ ਅਤੇ ਨਿੱਜੀ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਦੱਸ ਦਈਏ ਕਿ ਇਹ ਫੈਸਲਾ ਡੀਸੀ ਜਤਿੰਦਰ ਜੋਰਵਾਲ ਨੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਦੇ ਮੱਦੇਨਜ਼ਰ ਲਿਆ ਹੈ। ਹਾਲਾਂਕਿ ਹੁਕਮਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ ਵਿੱਚ ਲਾਗੂ ਨਹੀਂ ਹੋਣਗੇ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।