• Latest
  • Trending
Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ – ਮੁੱਖ ਮੰਤਰੀ

Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ – ਮੁੱਖ ਮੰਤਰੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

4 hours ago
Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

4 hours ago
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

4 hours ago
ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

5 hours ago
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

5 hours ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

5 hours ago
ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

5 hours ago
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

5 hours ago
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

6 hours ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Friday, September 25, 2026
No Result
View All Result
26 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ – ਮੁੱਖ ਮੰਤਰੀ

October 19, 2024
in ਖਬਰਾਂ, ਪੰਜਾਬ
Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ – ਮੁੱਖ ਮੰਤਰੀ

Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ – ਮੁੱਖ ਮੰਤਰੀ

ਅੰਦੋਲਨ ਰਾਹੀਂ ਖ਼ਰੀਦ ਨੂੰ ਪਟੜੀ ਤੋਂ ਉਤਾਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਦੀਆਂ ਬਲੈਕਮੇਲਿੰਗ ਵਾਲੀਆਂ ਚਾਲਾਂ ਅੱਗੇ ਨਹੀਂ ਝੁਕੇਗਾ ਪੰਜਾਬ
ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ
ਸੂਬਾ ਸਰਕਾਰ ਕਿਸੇ ਵੀ ਜ਼ਿਲ੍ਹੇ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦੇਵੇਗੀ
ਅਨਾਜ ਦੀ ਖ਼ਰੀਦ ਵਿੱਚ ਕਿਸਾਨ, ਆੜ੍ਹਤੀ ਅਤੇ ਮਿੱਲਰ ਅਹਿਮ ਕੜੀ ਕਰਾਰ
ਕਿਸਾਨਾਂ ਨੂੰ ਹੁਣ ਤੱਕ ਤਿੰਨ ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ
ਵਿਰੋਧੀ ਤਾਕਤਾਂ ਸਿਹਰਾ ਲੈਣ ਲਈ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਕੇ ਝੋਨੇ ਦੀ ਖ਼ਰੀਦ ਦੇ ਮਾਮਲੇ ਦਾ ਸਿਆਸੀਕਰਨ ਕਰ ਰਹੀਆਂ ਨੇ
ਕੋਈ ਵੀ ਕਿਸਾਨ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਨਹੀਂ ਮਨਾਏਗਾ ਅਤੇ ਇਸ ਤੋਂ ਪਹਿਲਾਂ ਖ਼ਰੀਦ ਮੁਕੰਮਲ ਕਰ ਲਈ ਜਾਵੇਗੀ

Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ - ਮੁੱਖ ਮੰਤਰੀ

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ।

ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਹ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟੇਗੀ।

Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ - ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਝੋਨੇ ਦੀ ਖ਼ਰੀਦ ਦਾ ਸਿਹਰਾ ਲੈਣ ਲਈ ਇਸ ਮਾਮਲੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਸਾਡਾ ਫ਼ਰਜ਼ ਬਣਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਣਕ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀ ਵਿੱਚ 185 ਲੱਖ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਰੀਬ 18.31 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਲਵਾਈ ਲੇਟ ਹੋਈ ਸੀ, ਜਿਸ ਕਾਰਨ ਮੌਜੂਦਾ ਸਮੇਂ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਮਾਰਚ 2025 ਤੱਕ 120 ਲੱਖ ਮੀਟਰਿਕ ਟਨ ਝੋਨਾ ਸੂਬੇ ਤੋਂ ਤਬਦੀਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਣਕ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਕਿਸਾਨ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਨਹੀਂ ਮਨਾਏਗਾ।

Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੇ ਮੁੱਦੇ ਭਾਰਤ ਸਰਕਾਰ ਕੋਲ ਉਠਾ ਚੁੱਕੇ ਹਨ ਅਤੇ ਕੇਂਦਰ ਸਰਕਾਰ ਨੇ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਮੰਤਰੀ ਨੂੰ ਇਹ ਨੂੰ ਦੱਸਿਆ ਸੀ ਕਿ ਪੰਜਾਬ ਅਤੇ ਹਰਿਆਣਾ ਕੇਂਦਰੀ ਖ਼ਰੀਦ ਜ਼ੋਨ ਅਧੀਨ ਆਉਂਦੇ ਹਨ ਅਤੇ ਇਸ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਰਦਾਨੇ ਸਬੰਧੀ ਮਸਲਾ ਪਹਿਲਾਂ ਹੀ ਹੱਲ ਹੋ ਚੁੱਕਾ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ ਨਕਦ ਕਰਜ਼ਾ ਹੱਦ ਵਜੋਂ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਵਾਰ-ਵਾਰ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਪੱਕਣ ਲਈ ਵੱਧ ਸਮਾਂ ਲੈਣ ਵਾਲੀ ਝੋਨੇ ਦੀ ਕਿਸਮ (ਪੂਸਾ 44) ਦੇ ਮੁਕਾਬਲੇ ਪੀ.ਆਰ. 126 ਲਗਪਗ 20-25 ਫੀਸਦੀ ਪਾਣੀ ਦੀ ਬੱਚਤ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿੱਚ ਪਰਾਲੀ (10 ਫੀਸਦੀ) ਘੱਟ ਹੁੰਦੀ ਹੈ, ਜਿਸ ਨਾਲ ਰਹਿੰਦ-ਖੂੰਹਦ ਪ੍ਰਬੰਧਨ ਲਈ 25-40 ਦਿਨਾਂ ਦਾ ਵਧੇਰੇ ਸਮਾਂ ਮਿਲਦਾ ਹੈ ਅਤੇ ਲਗਪਗ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਲਾਗਤ ਦੀ ਬੱਚਤ ਹੁੰਦੀ ਹੈ,ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਮਿਲਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਲੇਬਰ ਚਾਰਜਿਜ਼ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਇਸ ਵਿੱਚ ਹੋਰ ਵਾਧਾ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2023-24 ਤੋਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਬਚੀ ਹੋਈ ਸਮੱਗਰੀ ਚੁੱਕਣ ਦਾ ਠੇਕਾ ਨਾ ਦੇਣ ਦਾ ਫੈਸਲਾ ਕੀਤਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਗਰੀਬ ਕਬੀਲਿਆਂ/ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਿਆ ਗਿਆ ਹੈ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

Punjab: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਆਗਾਮੀ ਬਿਜਾਈ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਮੇਂ ਦੀ ਮੁੱਖ ਲੋੜ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਸੰਕਲਪ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਸਨ।

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newstop headlines in PunjabiWEB PORTALWISHAVWARTA.INਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
September 24, 2026
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

by Jaspreet Kaur
September 24, 2026
0

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ ਵਾਰਤਾ):...

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

by Ankit
September 24, 2026
0

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
3 weeks ago
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 