PUNJAB : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)PUNJAB- ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਵੀਰਵਾਰ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕਰੀਬ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ, ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ ਸਨ।