• Latest
  • Trending

Punjab: ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ – ਪ੍ਰਮੁੱਖ ਸਕੱਤਰ ਨੀਲਕੰਠ

2 years ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

1 hour ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

7 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

8 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

8 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

9 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

9 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

10 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

11 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

12 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

12 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ – ਪ੍ਰਮੁੱਖ ਸਕੱਤਰ ਨੀਲਕੰਠ

October 23, 2024
in ਖਬਰਾਂ, ਪੰਜਾਬ

Punjab: ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ – ਪ੍ਰਮੁੱਖ ਸਕੱਤਰ ਨੀਲਕੰਠ

• ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ):- ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਪ੍ਰਣਾਲੀਆਂ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ ਨਾਲ ਨੀਤੀਆਂ ਅਤੇ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਬਣਾ ਕੇ ਡਾਟਾ-ਅਧਾਰਤ ਫੈਸਲੇ ਲੈਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਹ ਵਰਕਸ਼ਾਪ ਮਗਸੀਪਾ ਵਿਖੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਪੰਜਾਬ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 100 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ।

ਸ੍ਰੀ ਨੀਲਕੰਠ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗਾਂ ਦਰਮਿਆਨ ਆਪਸੀ ਸਹਿਯੋਗ ਅਤੇ ਤਾਲਮੇਲ ਜ਼ਰੀਏ ਹੀ ਇਨ੍ਹਾਂ ਪਲੇਟਫਾਰਮਾਂ ਦੀ ਪੂਰੀ ਸਮਰੱਥਾ ਨੂੰ ਅਸਲ ਮਾਇਨਿਆਂ ਵਿੱਚ ਵਰਤਿਆਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲੇਟਫਾਰਮਾਂ ਦਾ ਅਸਲ ਫਾਇਦਾ ਉਦੋਂ ਹੀ ਲਿਆ ਜਾ ਸਕਦਾ ਹੈ ਜਦੋਂ ਵੱਖ-ਵੱਖ ਸਰਕਾਰੀ ਸੰਸਥਾਵਾਂ ਆਪਸੀ ਤਾਲਮੇਲ ਰਾਹੀਂ ਕੰਮ ਕਰਨ। ਇਨ੍ਹਾਂ ਪਲੇਟਫਾਰਮਾਂ ਦੀ ਪੂਰੀ ਸਮਰੱਥਾ ਦਾ ਲਾਭ ਲੈਣ ਲਈ ਬਿਹਤਰ ਡਾਟਾ ਏਕੀਕਰਣ, ਅੰਤਰ-ਵਿਭਾਗੀ ਸੰਚਾਰ ਅਤੇ ਬਿਹਤਰ ਅਭਿਆਸਾਂ ਨੂੰ ਸਾਂਝਾ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਡਿਜ਼ੀਟਲ ਪਲੇਟਫਾਰਮਾਂ ਅਤੇ ਡੇਟਾ-ਅਧਾਰਤ ਸ਼ਾਸਨ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਅਧਿਕਾਰੀਆਂ ਵਾਸਤੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਨ ਦੀ ਲੋੜ ਹੈ ਤਾਂ ਜੋ ਅਸਲ ਮਾਇਨਿਆਂ ਵਿੱਚ ਇਨ੍ਹਾਂ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਵੱਡੀ ਪੱਧਰ ਉਤੇ ਡੇਟਾ ਨੂੰ ਸਟੋਰ, ਪ੍ਰੋਸੈਸ ਕਰਨ ਅਤੇ ਵਿਸ਼ਲੇਸ਼ਣ ਕਰਨ ਸਬੰਧੀ ਇਨ੍ਹਾਂ ਪਲੇਟਫਾਰਮਾਂ ਦੀ ਸਮਰੱਥਾ ਸੇਵਾਵਾਂ ਪ੍ਰਦਾਨ ਕਰਨ, ਜਵਾਬਦੇਹੀ ਅਤੇ ਪਾਰਦਰਸ਼ਤਾ ਵਿੱਚ ਸੁਧਾਰ ਕਰ ਸਕਦੀ ਹੈ।

ਉਨ੍ਹਾਂ ਨੇ ਦੇਸ਼ ਭਰ ਵਿੱਚ ਸਰਕਾਰੀ ਸੰਸਥਾਵਾਂ ਨੂੰ ਲੋੜੀਂਦਾ ਡਿਜੀਟਲ ਬੁਨਿਆਦੀ ਢਾਂਚਾ ਅਤੇ ਸੇਵਾਵਾਂ ਪ੍ਰਦਾਨ ਕਰਕੇ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਸ਼ਾਸਨ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਐਨ.ਆਈ.ਸੀ. ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਹਿਯੋਗ ਨੂੰ ਉਤਸ਼ਾਹਿਤ ਕਰਦਿਆਂ ਅਤੇ ਡਿਜੀਟਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਰਾਹੀਂ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਹ ਪਲੇਟਫਾਰਮ ਨਾ ਸਿਰਫ਼ ਕੁਸ਼ਲ ਹਨ, ਸਗੋਂ ਸਾਰੇ ਹਿੱਸੇਦਾਰਾਂ ਲਈ ਇਕ-ਸਮਾਨ ਸਹੂਲਤ ਵਾਲੇ, ਪਾਰਦਰਸ਼ੀ ਅਤੇ ਸੁਰੱਖਿਅਤ ਵੀ ਹਨ।

ਵਧੀਕ ਸਕੱਤਰ ਸਕੂਲ ਸਿੱਖਿਆ ਪਰਮਿੰਦਰ ਪਾਲ ਸਿੰਘ ਸੰਧੂ ਨੇ ਡਿਜੀਟਲ ਪਹਿਲਕਦਮੀਆਂ ਦੀ ਅਗਵਾਈ ਕਰਨ ਲਈ ਐਨ.ਆਈ.ਸੀ.ਪੰਜਾਬ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਆਪਣੇ ਸੰਬੋਧਨ ਵਿੱਚ ਐਨ.ਆਈ.ਸੀ. ਪੰਜਾਬ ਦੇ ਡੀ.ਡੀ.ਜੀ ਅਤੇ ਸਟੇਟ ਕੋਆਰਡੀਨੇਟਰ ਆਈ.ਪੀ.ਐਸ. ਸੇਠੀ ਨੇ ਆਈ.ਸੀ.ਟੀ. ਪਹਿਲਕਦਮੀਆਂ ਦੇ ਕੌਮੀ ਦ੍ਰਿਸ਼ਟੀਕੋਣ ਬਾਰੇ ਗੱਲ ਕੀਤੀ ਅਤੇ ਲੋੜੀਂਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਐਨ.ਆਈ.ਸੀ. ਵੱਲੋਂ ਸੰਪੂਰਨ ਸਹਾਇਤਾ ਅਤੇ ਵਚਨਬੱਧਤਾ ਦਾ ਭਰੋਸਾ ਦਿੱਤਾ।

ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲਿਆਂ ਦਾ ਸੁਆਗਤ ਕਰਦਿਆਂ ਸਟੇਟ ਇਨਫੋਰਮੈਟਿਕਸ ਅਫ਼ਸਰ (ਐਸ.ਆਈ.ਓ.) ਪੰਜਾਬ ਐਨ.ਆਈ.ਸੀ., ਵਿਵੇਕ ਵਰਮਾ ਨੇ ਦੱਸਿਆ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਈ-ਕੋਲੈਬ ਫਾਈਲਜ਼, ਈ-ਟਾਲ ਅਤੇ ਗੋਵ.ਇਨ ਸੁਰੱਖਿਅਤ ਇੰਟਰਾਨੈੱਟ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋ ਸਰਕਾਰੀ ਵਿਭਾਗਾਂ ਦਰਮਿਆਨ ਸੁਰੱਖਿਅਤ ਸੰਚਾਰ ਅਤੇ ਡੇਟਾ ਹੈਂਡਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਐਨ.ਆਈ.ਸੀ. ਪੰਜਾਬ ਦੁਆਰਾ ਮੈਨੇਜ (ਪ੍ਰਬੰਧਿਤ) ਕੀਤੇ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਵੀ ਚਾਨਣਾ ਪਾਇਆ, ਜਿਨ੍ਹਾਂ ਦਾ ਉਦੇਸ਼ ਪ੍ਰਕਿਰਿਆਵਾਂ ਨੂੰ ਸਰਲ, ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹੀ ਬਣਾਉਣਾ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਇਨ੍ਹਾਂ ਪਹਿਲਕਦਮੀਆਂ ਨੂੰ ਅਪਣਾਉਣ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਐਨ.ਆਈ.ਸੀ. ਤੇਲੰਗਾਨਾ ਦੇ ਸੀਨੀਅਰ ਡਾਇਰੈਕਟਰ ਡਾ. ਪੀ. ਗਾਇਤਰੀ ਨੇ ਇੱਕ ਪੇਸ਼ਕਾਰੀ ਦੇਣ ਦੇ ਨਾਲ-ਨਾਲ ਕੋਲੈਬ-ਫਾਈਲਜ਼ ‘ਤੇ ਲਾਈਵ ਡੈਮੋਨਸਟ੍ਰੇਸ਼ਨ ਦਿੱਤੀ। ਉਨ੍ਹਾਂ ਦੱਸਿਆ ਕਿ ਕੋਲੈਬ-ਫਾਈਲਜ਼ ਭਾਰਤ ਵਿੱਚ ਸਰਕਾਰੀ ਸੰਸਥਾਵਾਂ ਨੂੰ ਵਧੇਰੇ ਕੁਸ਼ਲਤਾ ਨਾਲ ਕੰਮ ਕਰਨ ਵਿੱਚ ਮਦਦ ਕਰਨ ਵਾਸਤੇ ਵੱਖ-ਵੱਖ ਦਫ਼ਤਰੀ ਸੇਵਾਵਾਂ ਪੇਸ਼ ਕਰਦਾ ਹੈ। ਸਿੰਗਲ ਸਾਈਨ-ਆਨ (ਐਸ.ਐਸ.ਓ.) ਫਰੇਮਵਰਕ, ਪਰਿਚੈ ਅਤੇ ਜਨ ਪਰਿਚੈ ਨਾਲ ਇਸ ਦਾ ਏਕੀਕਰਨ, ਸਾਰੇ ਸਰਕਾਰੀ ਕਰਮਚਾਰੀਆਂ ਲਈ ਇੱਕ ਸੁਰੱਖਿਅਤ, ਏਕੀਕ੍ਰਿਤ ਅਤੇ ਸਰਲ ਡਿਜੀਟਲ ਅਨੁਭਵ ਨੂੰ ਯਕੀਨੀ ਬਣਾਉਂਦਾ ਹੈ।

ਐਨ.ਆਈ.ਸੀ. ਹੈੱਡਕੁਆਰਟਰ ਵਿਖੇ ਆਈ.ਟੀ. ਦੇ ਡਾਇਰੈਕਟਰ ਡਾ. ਓ.ਪੀ. ਗੁਪਤਾ ਨੇ ਈ-ਟਾਲ ਅਤੇ ਗੋਵ.ਇਨ ਸੁਰੱਖਿਆਤ ਇੰਟਰਾਨੈੱਟ ਪੋਰਟਲਾਂ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਈ-ਟਾਲ ਈ-ਗਵਰਨੈਂਸ ਸੇਵਾਵਾਂ ਦੇ ਪ੍ਰਭਾਵ ਸਬੰਧੀ ਅਸਲ-ਸਮੇਂ ਦੀ ਸਥਿਤੀ ਪ੍ਰਦਾਨ ਕਰਦਾ ਹੈ। ਇਹ ਇਲੈਕਟ੍ਰਾਨਿਕ ਲੈਣ-ਦੇਣ ਦੇ ਵਿਸ਼ਲੇਸ਼ਣ ਰਾਹੀਂ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਪਹਿਲਕਦਮੀਆਂ ਦੇ ਪ੍ਰਭਾਵ ਦੀ ਨਿਗਰਾਨੀ ਅਤੇ ਮੁਲਾਂਕਣ ਦੇ ਯੋਗ ਬਣਾਉਂਦਾ ਹੈ, ਜਿਸ ਨਾਲ ਫੈਸਲੇ ਲੈਣ ਵਿੱਚ ਆਸਾਨੀ ਦੇ ਨਾਲ-ਨਾਲ ਜਨਤਕ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ।

ਡਾ. ਗੁਪਤਾ ਨੇ ਇਹ ਵੀ ਦੱਸਿਆ ਕਿ ਗੋਵ.ਇਨ ਸੁਰੱਖਿਅਤ ਇੰਟਰਾਨੈੱਟ ਵਨ-ਸਟਾਪ ਸਲਿਊਸ਼ਨ ਵਜੋਂ ਕੰਮ ਕਰਦਾ ਹੈ, ਕਾਰਜਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਵੱਖ-ਵੱਖ ਸੇਵਾਵਾਂ ਤੱਕ ਪਹੁੰਚ ‘ਚ ਲਗਦੇ ਸਮੇਂ ਨੂੰ ਘਟਾਉਂਦਾ ਹੈ। ਈ-ਮੇਲ, ਈ-ਆਫ਼ਿਸ, ਸਪੈਰੋ, ਕੋਲੈਬ-ਫਾਈਲਜ਼ ਅਤੇ ਭਾਸ਼ਿਨੀ ਸਮੇਤ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਐਪਲੀਕੇਸ਼ਨਾਂ ਦਾ ਪੂਰੇ ਸਮੂਹ ਤੱਕ ਐਸ.ਐਸ.ਓ. ਰਾਹੀਂ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ, ਜਿਸ ‘ਤੇ ਸੁਰੱਖਿਅਤ ਕਲਾਉਡ ਸਟੋਰੇਜ ਦੀ ਸੁਵਿਧਾ ਵੀ ਉਪਲਬਧ ਹੈ।

Tags: BREAKING NEWSBreaking news in PunjabiLatest Punjab newsLatest Punjab News in englishPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Most Popular

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

by Ranjit Singh
4 weeks ago
0

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ ਮੁੰਬਈ, 16 ਅਗਸਤ (ਵਿਸ਼ਵ ਵਾਰਤਾ) – ਮਹਾਰਾਸ਼ਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 