Punjab : 328 ਪਾਵਨ ਸਰੂਪਾਂ ਦਾ ਮਾਮਲਾ: SGPC ਦਫਤਰ ਪਹੁੰਚੀ SIT
ਚੰਡੀਗੜ੍ਹ, 13 ਜਨਵਰੀ 2026 (ਵਿਸ਼ਵ ਵਾਰਤਾ) – 328 ਪਾਵਨ ਸਰੂਪ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਗਠਿਤ ਐਸਆਈਟੀ ਟੀਮ ਅੱਜ SGPC ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਦਫ਼ਤਰ ਪਹੁੰਚੀ। ਪੁਲਿਸ ਨੇ ਉੱਥੇ ਕੁਝ ਜ਼ਰੂਰੀ ਦਸਤਾਵੇਜ਼ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉੱਥੇ ਮੌਜੂਦ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕੀਤੀ । ਆਈਪੀਐਸ ਅਧਿਕਾਰੀ ਗੁਰਬੰਸ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਵੀ ਐਸਜੀਪੀਸੀ ਦਫ਼ਤਰ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ, ਐਸਜੀਪੀਸੀ ਹੁਣ ਐਸਆਈਟੀ ਨਾਲ ਸਹਿਯੋਗ ਕਰਨ ਲਈ ਸਹਿਮਤ ਹੋਈ ਹੈ।
ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਜਿਵੇਂ ਹੀ ਪਤਾ ਚੱਲਿਆ ਕਿ ਅਕਾਲ ਤਖਤ ਵਲੋਂ ਇਸ ਮਾਮਲੇ ਸੰਬੰਧੀ ਜਾਂਚ ਵਿਚ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ ਹੈ ਤਾਂ ਹੀ ਉਹ ਰਿਕਾਰਡ ਦੀ ਮੰਗ ਲਈ ਚੰਡੀਗੜ੍ਹ ਸਥਿਤ ਐਸਜੀਪੀਸੀ ਦੇ ਸਬ-ਦਫਤਰ ਵਿਖੇ ਪਹੁੰਚੇ। ਉਨ੍ਹਾਂ ਕਿਹਾ ਕਿ ਸਕੱਤਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਰਿਕਾਰਡ ਉਨ੍ਹਾਂ ਨੂੰ ਮੁਹੱਈਆ ਕਰਵਾ ਦਿੱਤਾ ਜਾਵੇਗਾ। ਵਿਸ਼ੇਸ਼ ਜਾਂਚ ਟੀਮ ਦੇ ਅਨੁਸਾਰ, ਇੱਕ ਵਾਰ ਰਿਕਾਰਡ ਪ੍ਰਾਪਤ ਹੋਣ ਤੋਂ ਬਾਅਦ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਕਿਉਂਕਿ ਇਹ ਮਾਮਲਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘਾ ਜੁੜਿਆ ਹੋਇਆ ਹੈ, ਜਿਸ ਕਾਰਨ ਪੂਰੇ ਸੂਬੇ ਵਿੱਚ ਇਸਦੀ ਜਾਂਚ ਵਿੱਚ ਵਿਸ਼ੇਸ਼ ਗੰਭੀਰਤਾ ਬਣਾਈ ਰੱਖੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























