Punjab ‘ਚ ਜਲਦ ਸ਼ੁਰੂ ਹੋਵੇਗੀ 3,600 ‘ਸਪੈਸ਼ਲ ਐਜੂਕੇਟਡ ਟੀਚਰਜ਼’ ਦੀ ਭਰਤੀ, ਪੜ੍ਹੋ ਪੂਰੀ ਖ਼ਬਰ
– 47000 ਤੋਂ ਵੱਧ ਬੱਚਿਆਂ ਨੂੰ ਹੋਵੇਗਾ ਸਿੱਧਾ ਲਾਭ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਦੀ ਮਾਨ ਸਰਕਾਰ ਵੱਲੋਂ ਵਿਸ਼ੇਸ਼ ਬੱਚਿਆਂ ਲਈ ਵੱਡਾ ਕਦਮ ਚੁਕੱਦਿਆ ਸਪੈਸ਼ਲ ਐਜੂਕੇਟਡ ਟੀਚਰਜ਼’ ਦੀ ਭਰਤੀ ਦਾ ਫੈਸਲਾ ਲਿਆ ਗਿਆ ਹੈ। ਬੀਤੇ ਦਿਨ ਮੰਤਰੀ ਮੰਡਲ ਨੇ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਫੈਸਲੇ ਅਨੁਸਾਰ ਸਪੈਸ਼ਲ ਐਜੂਕੇਟਰ ਅਧਿਆਪਕ (ਮਾਸਟਰ ਕਾਡਰ) ਦੀਆਂ 1650 ਅਸਾਮੀਆਂ ਅਤੇ ਸਪੈਸ਼ਲ ਐਜੂਕੇਟਰ ਅਧਿਆਪਕ (ਪ੍ਰਾਇਮਰੀ ਕਾਡਰ) ਦੀਆਂ 1950 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਜ਼ਰੂਰਤਾਂ ਵਾਲੇ 47979 ਬੱਚਿਆਂ ਨੂੰ ਲਾਭ ਹੋਵੇਗਾ। ਇਨ੍ਹਾਂ ਅਸਾਮੀਆਂ ਨੂੰ ਕਿੱਤਾਮੁਖੀ ਅਧਿਆਪਕ, ਆਰਟ ਐਂਡ ਕਰਾਫਟ ਟੀਚਰਾਂ ਅਤੇ ਈ.ਟੀ.ਟੀ. ਅਸਾਮੀਆਂ ਤੋਂ ਬਦਲਿਆ ਜਾ ਰਿਹਾ ਹੈ ਅਤੇ ਤਿੰਨ ਸਾਲਾਂ ਵਿੱਚ ਪੜਾਅਵਾਰ ਭਰਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























