• Latest
  • Trending
PUNJAB : ਜਨਮ ਦਿਹਾੜੇ ‘ਤੇ ਵਿਸ਼ੇਸ਼ ; ‘ਖਾਲਸੇ ਦੀ ਮਾਤਾ’ ਮਾਤਾ ਸਾਹਿਬ ਕੌਰ

PUNJAB : ਜਨਮ ਦਿਹਾੜੇ ‘ਤੇ ਵਿਸ਼ੇਸ਼ ; ‘ਖਾਲਸੇ ਦੀ ਮਾਤਾ’ ਮਾਤਾ ਸਾਹਿਬ ਕੌਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

7 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

8 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

8 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

8 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

8 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

10 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

10 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

10 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

10 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

11 hours ago
Hindi News
English News
Monday, November 9, 2026
No Result
View All Result
16 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਜਨਮ ਦਿਹਾੜੇ ‘ਤੇ ਵਿਸ਼ੇਸ਼ ; ‘ਖਾਲਸੇ ਦੀ ਮਾਤਾ’ ਮਾਤਾ ਸਾਹਿਬ ਕੌਰ

November 3, 2024
in ਖਬਰਾਂ, ਧਾਰਮਿਕ, ਪੰਜਾਬ, ਪੰਜਾਬੀ, ਪੰਜਾਬੀਅਤ
PUNJAB : ਜਨਮ ਦਿਹਾੜੇ ‘ਤੇ ਵਿਸ਼ੇਸ਼ ; ‘ਖਾਲਸੇ ਦੀ ਮਾਤਾ’ ਮਾਤਾ ਸਾਹਿਬ ਕੌਰ

PUNJAB : ਜਨਮ ਦਿਹਾੜੇ ‘ਤੇ ਵਿਸ਼ੇਸ਼ ; ‘ਖਾਲਸੇ ਦੀ ਮਾਤਾ’ ਮਾਤਾ ਸਾਹਿਬ ਕੌਰ

ਚੰਡੀਗੜ੍ਹ, 3 ਨਵੰਬਰ(ਵਿਸ਼ਵ ਵਾਰਤਾ) : ਸਮੂਹ ਸਿੱਖ ਸੰਗਤਾਂ ਵੱਲੋਂ ਅੱਜ ‘ਖਾਲਸੇ ਦੀ ਮਾਤਾ’ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਮਾਤਾ ਸਾਹਿਬ ਕੌਰ ਜੀ ਦਾ ਜਨਮ ਭਾਈ ਰਾਮੂ ਜੀ ਦੇ ਘਰ ਮਾਤਾ ਜਸਦੇਈ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਸਾਹਿਬ ਕੌਰ ਜੀ ਦਾ ਵਿਆਹ ਸਿੱਖਾਂ ਦੇ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਹੋਇਆ। ਮਾਤਾ ਸਾਹਿਬ ਕੌਰ ਜੀ ਨੂੰ ਖਾਲਸੇ ਦੀ ਮਾਤਾ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਦਾ ਮੁੱਢਲਾ ਨਾਮ ਸਾਹਿਬ ਦੇਵਾਂ ਸੀ। ਮਾਤਾ ਸਾਹਿਬ ਕੌਰ ਬਚਪਨ ਵਿਚ ਹੀ ਪ੍ਰਭੂ ਭਗਤੀ ਵਿਚ ਲੀਨ ਰਹਿੰਦੇ। ਉਹਨਾਂ ਵਿਚ ਬਚਪਨ ਤੋਂ ਹੀ ਉਹ ਸਾਰੇ ਗੁਣ ਸਨ ਜੋ ਕਿਸੇ ਸਦਾਚਾਰੀ ਮਨੁੱਖ ਵਿਚ ਪਾਏ ਜਾਂਦੇ ਹਨ: 1. ਸੁਡੋਲ ਸਰੀਰ, 2. ਨੂਰਾਨੀ ਆਤਮਾ 3. ਹੱਸਦਾ ਚਿਹਰਾ 4. ਬੋਲਾਂ ਵਿੱਚ ਬੇਹੱਦ ਮਿਠਾਸ, ਨਿਮਰਤਾ, ਸਬਰ, ਸੰਤੋਖ ਤੇ ਖਿਮਾ ਆਦਿ ਜਿਸ ਕਰਕੇ ਉਹ ਸਿਰਫ ਪਰਿਵਾਰ ਦੇ ਨਹੀਂ ਸਗੋਂ ਪੂਰੇ ਪਿੰਡ ਦੇ ਹੀ ਹਰਮਨ ਪਿਆਰੇ ਸਨ। ਇਹ ਬਚਪਨ ਤੋਂ ਹੀ ਗੁਰੂ ਘਰ ਨਾਲ ਜੁੜੇ ਹੋਏ ਸਨ। ਜਦੋਂ ਥੋੜੇ ਵੱਡੇ ਹੋਏ ਤਾਂ ਜਪੁਜੀ ਸਾਹਿਬ, ਰਹਿਰਾਸ ਸਾਹਿਬ, ਕੀਰਤਨ ਸੋਹਿਲਾ ਤੇ ਬਹੁਤ ਸਾਰੇ ਸ਼ਬਦ ਕੰਠ ਕਰ ਲਏ ਸਨ। ਆਵਾਜ਼ ਵਿਚ ਇਤਨੀ ਮਿਠਾਸ ਕਿ ਜਦ ਆਪਣੇ ਗੁਰਦੁਆਰੇ ਕੀਰਤਨ ਕਰਦੇ ਤਾਂ ਸੰਗਤਾਂ ਨਿਹਾਲ ਹੋ ਜਾਂਦੀਆਂ। ਉਹ ਹਮੇਸ਼ਾ ਗੁਰੂ ਗੋਬਿੰਦ ਸਿੰਘ ਜੀ ਦੀਆਂ ਗੱਲਾਂ ਕਰਦੇ ਰਹਿੰਦੇ ਸਨ। ਲੋਕ ਉਹਨਾਂ ਨੂੰ ਪਿਆਰ ਨਾਲ ਮਾਤਾ ਜੀ ਕਹਿ ਕੇ ਬੁਲਾਉਂਦੇ ਸਨ। ਸੰਨ 1700 ਈ: ਵਿਚ ਉਨ੍ਹਾਂ ਦਾ ਸਾਰਾ ਪਰਿਵਾਰ ਤੇ ਰੋਹਤਾਸ ਦੀਆਂ ਸੰਗਤਾਂ ਕਲਗੀਧਰ ਜੀ ਦੇ ਦਰਸ਼ਨਾਂ ਲਈ ਸ੍ਰੀ ਅਨੰਦਪੁਰ ਸਾਹਿਬ ਪੁੱਜੀਆਂ।ਸਾਰੇ ਪਰਿਵਾਰ ਤੇ ਸੰਗਤਾਂ ਨੇ ਗੁਰੂ ਸਾਹਿਬ ਤੋਂ ਖੰਡੇ ਬਾਟੇ ਦੀ ਪਾਹੁਲ ਲੈ ਕੇ ਸਿੱਖੀ ਧਾਰਨ ਕੀਤੀ।

ਕੁਝ ਦਿਨ ਅਨੰਦਪੁਰ ਸਾਹਿਬ ਵਿਖੇ ਠਹਿਰਨ ਪਿੱਛੋਂ ਸੰਗਤਾਂ ਨਾਲ ਸਲਾਹ ਕਰਕੇ ਭਾਈ ਰਾਮੂ ਜੀ ਨੇ ਭਰੇ ਦਰਬਾਰ ਵਿਚ ਗੁਰੂ ਜੀ ਅੱਗੇ ਆਪਣੀ ਸਪੁੱਤਰੀ ਸਾਹਿਬ ਦੇਵਾਂ (ਮਾਤਾ ਸਾਹਿਬ ਕੌਰ) ਦਾ ਰਿਸ਼ਤਾ ਸਵੀਕਾਰ ਕਰਨ ਦੀ ਬੇਨਤੀ ਕੀਤੀ। ਗੁਰੂ ਜੀ ਨੇ ਪਹਿਲਾਂ ਹੀ ਸ਼ਾਦੀ-ਸ਼ੁਦਾ ਅਤੇ ਚਾਰ ਸਾਹਿਬਜ਼ਾਦਿਆਂ ਦਾ ਪਿਤਾ ਹੋਣ ਦੇ ਨਾਤੇ ਸਾਹਿਬ ਦੇਵਾਂ (ਮਾਤਾ ਸਾਹਿਬ ਕੌਰ) ਦਾ ਰਿਸ਼ਤਾ ਸਵੀਕਾਰ ਕਰਨ ਤੋਂ ਨਾਂਹ ਕਰ ਦਿੱਤੀ। ਮਾਤਾ ਸਾਹਿਬ ਕੌਰ ਦੇ ਪਿਤਾ ਨੇ ਬੇਨਤੀ ਕੀਤੀ ਕਿ ਸਾਹਿਬ ਦੇਵਾਂ ਤਾਂ ਜਨਮ ਤੋਂ ਹੀ ਤੁਹਾਡੀ ਹੋ ਚੁੱਕੀ ਹੈ ਕਿਉਂਕਿ ਇਹ ਮੇਰਾ ਸੰਕਲਪ ਸੀ ਕਿ ਮੈਂ ਆਪਣੀ ਸੰਤਾਨ ਤੁਹਾਡੇ ਚਰਨਾਂ ਵਿਚ ਨਵਿਤ ਕਰਾਂਗਾ। ਹੁਣ ਤੁਸੀਂ ਬੇਸ਼ੱਕ ਇਸ ਨੂੰ ਆਪਣੇ ਮਹਿਲ ਬਣਾ ਕੇ ਰੱਖੋ, ਚਾਹੇ ਆਪਣੇ ਦਾਸੀ ਬਣਾ ਕੇ ਰੱਖੋ, ਪਰ ਇਸ ਦਾ ਡੋਲਾ ਕਿਤੇ ਹੋਰ ਨਹੀਂ ਜਾ ਸਕਦਾ। ਸੰਗਤਾਂ ਦੀ ਬੇਨਤੀ ਨੂੰ ਠੁਕਰਾ ਦੇਣਾ ਗੁਰੂ ਸਾਹਿਬ ਦੇ ਵੱਸ ਵਿਚ ਨਹੀਂ ਸੀ। ਸਾਰੇ ਪਰਿਵਾਰ ਤੇ ਸੰਗਤ ਦੀ ਬੇਨਤੀ ਮੰਨਦੇ ਹੋਏ ਗੁਰੂ ਸਾਹਿਬ ਜੀ ਨੇ ਇਕ ਸ਼ਰਤ ਰੱਖੀ ਕਿ ਸਿਰਫ ਕੁਆਰੇ ਡੋਲੇ ਦੇ ਤੌਰ ‘ਤੇ ਹੀ ਸਾਡੇ ਮਹਿਲਾਂ ਵਿਚ ਰਹਿ ਸਕਦੀ ਹੈ ਅਗਰ ਇਹ ਸਾਹਿਬ ਕੌਰ ਨੂੰ ਮਨਜ਼ੂਰ ਹੋਵੇ ਤਾਂ! ਸਾਹਿਬ ਦੇਵਾਂ ਨੇ ‘ਹਾਂ’ ਵਿਚ ਸਿਰ ਹਿਲਾ ਦਿੱਤਾ। ਸ਼ਾਦੀ ਹੋਣ ਤੋਂ ਬਾਅਦ ਦਸਮੇਸ਼ ਪਿਤਾ ਜੀ ਦੇ ਹੁਕਮ ਅਨੁਸਾਰ ਮਾਤਾ ਸਾਹਿਬ ਕੌਰ ਜੀ ਨੇ ਸਾਰੀ ਜ਼ਿੰਦਗੀ ਗੁਰੂ ਸਾਹਿਬ ਜੀ ਦੇ ਪਵਿੱਤਰ ਚਰਨਾਂ ਵਿਚ ਧਿਆਨ ਜੋੜ ਕੇ ਕੁਆਰੇ ਡੋਲੇ ਦੇ ਰੂਪ ਵਿਚ ਗੁਜ਼ਾਰੀ ਅਤੇ ਕਦੇ ਵੀ ਗੁਰੂ ਕੇ ਮਹਿਲ ਹੋਣ ਦਾ ਅਭਿਮਾਨ ਨਹੀਂ ਕੀਤਾ। ਇਸੇ ਸਾਲ ਮਾਤਾ ਜੀਤੋ ਜੀ ਦਾ ਦੇਹਾਂਤ ਹੋ ਗਿਆ। ਮਾਤਾ ਸਾਹਿਬ ਕੌਰ ਨੇ ਮਾਤਾ ਜੀਤੋ ਜੀ ਦੇ ਤਿੰਨ ਸਪੁੱਤਰਾਂ ਦੀ ਪਰਵਰਿਸ਼ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਅਤੇ ਪਰਿਵਾਰ ਵਿਚ ਘਰ ਦੀ ਤਰ੍ਹਾਂ ਰਚ-ਮਿਚ ਗਏ। ਮਾਤਾ ਜੀ ਦੇ ਮਨ ਵਿਚ ਇਕ ਪੁੱਤਰ ਦੀ ਇੱਛਾ ਆਈ ਜਿਸ ਤੋਂ ਗੁਰੂ ਸਾਹਿਬ ਬੇਖ਼ਬਰ ਨਹੀਂ ਸਨ ਤਾਂ ਉਹਨਾਂ ਨੇ ਆਪਣੇ ਨਾਂ ਦਾ ਪੁੱਤਰ ‘ਸਮੁੱਚੇ ਖਾਲਸਾ ਪੰਥ’ ਨੂੰ ਮਾਤਾ ਜੀ ਦੀ ਝੋਲੀ ਵਿਚ ਪਾ ਕੇ ‘ਖਾਲਸੇ ਦੀ ਮਾਂ’ ਹੋਣ ਦਾ ਉੱਚਾ ਰੁਤਬਾ ਬਖਸ਼ਿਆ। ਅਨੰਦਪੁਰ ਵਿਚ ਮੁਗਲਾਂ ਨਾਲ ਆਖਰੀ ਲੜਾਈ ਸਮੇਂ ਅਨੰਦਪੁਰ ਸਾਹਿਬ ਛੱਡਣ ਵੇਲੇ 20 ਦਸੰਬਰ 1704 ਈ: ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਤੱਕ ਭਾਵ 7 ਅਕਤੂਬਰ 1708 ਈ: ਤੱਕ ਦਾ ਬੜਾ ਕਠਿਨ ਅਤੇ ਦੁਖਦਾਈ ਸਮਾਂ ਮਾਤਾ ਸਾਹਿਬ ਕੌਰ ਜੀ ਨੇ ਆਪਣੇ ਅੱਖੀਂ ਦੇਖਿਆ ਪਰ ਆਪ ਹਮੇਸ਼ਾਂ ਅਡੋਲ ਅਤੇ ਚੜ੍ਹਦੀ ਕਲਾ ਵਿਚ ਰਹੇ। ਕੀਰਤਪੁਰ ਵਿਖੇ ਪਰਿਵਾਰ ਵਿਛੋੜੇ ਸਮੇਂ ਆਪ ਜੀ ਨੇ ਮਾਤਾ ਸੁੰਦਰੀ ਜੀ, ਦੋ ਸੇਵਿਕਾਵਾਂ: ਬੀਬੀ ਭਾਗ ਕੌਰ, ਬੀਬੀ ਹਰਦਾਸ ਕੌਰ, ਦੋ ਸਿੰਘ: ਭਾਈ ਜਵਾਹਰ ਸਿੰਘ, ਭਾਈ ਧੰਨਾ ਸਿੰਘ, ਆਪ ਦੇ ਛੋਟੇ ਭਰਾ ਭਾਈ ਸਾਹਿਬ ਸਿੰਘ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਨਾਲ ਦਿੱਲੀ ਜਾ ਕੇ ਰਿਹਾਇਸ਼ ਕੀਤੀ। ਉਧਰ ਚਮਕੌਰ ਦੀ ਜੰਗ ਵਿਚ ਵੱਡੇ ਦੋ ਸਾਹਿਬਜ਼ਾਦਿਆਂ ਅਤੇ ਸਰਹੰਦ ਦੇ ਨਵਾਬ ਵਜ਼ੀਰ ਖਾਂ ਦੇ ਹੱਥੋਂ ਦੋ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦ ਹੋ ਜਾਣ ਪਿੱਛੋਂ ਗੁਰੂ ਜੀ ਮੁਕਤਸਰ ਅਤੇ ਮੁਕਤਸਰ ਦੀ ਜੰਗ ਤੋਂ ਬਾਅਦ ਦਮਦਮਾ ਸਾਹਿਬ (ਤਲਵੰਡੀ ਸਾਬੋਂ) ਪਹੁੰਚੇ। ਇਥੇ ਹੀ ਦੋਵੇਂ ਮਾਤਾਵਾਂ ਭਾਈ ਮਨੀ ਸਿੰਘ ਜੀ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਕੋਲ ਫਰਵਰੀ 1706 ਈ: ਨੂੰ ਦਰਸ਼ਨਾਂ ਲਈ ਪੁੱਜੀਆਂ।ਚਾਰੇ ਸਾਹਿਬਜ਼ਾਦਿਆਂ ਨੂੰ ਗੁਰੂ ਸਾਹਿਬ ਨਾਲ ਨਾ ਦੇਖ ਕੇ ਮਾਤਾਵਾਂ ਨੇ ਪੁੱਛਿਆ ਤਾਂ ਕਲਗੀਧਰ ਨੇ ਖਾਲਸੇ ਵੱਲ ਇਸ਼ਾਰਾ ਕਰਕੇ ਆਪਣੇ ਪਵਿੱਤਰ ਮੁਖਾਰਬਿੰਦ ਤੋਂ ਇਉਂ ਉਚਾਰਿਆ: ‘ਇਨ ਪੁਤਰਨ ਕੇ ਸੀਸ ਪਰ ਵਾਰ ਦੀਏ ਸੁਤ ਚਾਰ॥ ਚਾਰ ਮੂਏ ਤੋ ਕਿਆ ਹੂਆ ਜੀਵਤ ਕਈ ਹਜ਼ਾਰ॥’ ਕੁਝ ਸਮਾਂ ਸੇਵਾ ਅਤੇ ਦਰਸ਼ਨ ਕਰਨ ਤੋਂ ਬਾਅਦ ਗੁਰੂ ਸਾਹਿਬ ਨੇ ਦੱਖਣ ਵਿਚ ਔਰੰਗਜ਼ੇਬ ਨੂੰ ਮਿਲਣ ਦਾ ਫੈਸਲਾ ਕੀਤਾ ਤੇ ਦੋਵੇਂ ਮਾਤਾਵਾਂ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਨੂੰ ਰਸਤਿਆਂ ਦੀਆਂ ਔਖੀਆਂ ਕਠਿਨਾਈਆਂ ਕਰਕੇ ਦਿੱਲੀ ਵਾਪਿਸ ਭੇਜ ਦਿੱਤਾ। ਦਮਦਮਾ ਸਾਹਿਬ (ਤਲਵੰਡੀ ਸਾਬੋਂ) ਤੋਂ ਨਾਂਦੇੜ ਜਾਂਦੇ ਸਮੇਂ ਜਿਸ ਸਮੇਂ ਕਲਗੀਧਰ ਜੀ ਨੇ ਮੋਤੀ ਸ਼ਾਹ ਦੇ ਬਾਗ, ਜਿਥੇ ਅੱਜ ਕੱਲ ਮੋਤੀ ਬਾਗ ਗੁਰਦੁਆਰਾ ਸਾਹਿਬ ਹੈ, ‘ਚ ਚਰਨ ਪਾਏ ਤਾਂ ਇਥੋਂ ਫਿਰ ਦੱਖਣ ਦੇਸ਼ ਜਾਣ ਸਮੇਂ ਮਾਤਾ ਸਾਹਿਬ ਕੌਰ ਨੇ ਸਤਿਗੁਰੂ ਜੀ ਦੇ ਨਾਲ ਜਾਣ ਦੀ ਇੱਛਾ ਪ੍ਰਗਟ ਕੀਤੀ। ਨਾਂਦੇੜ ਵਿਖੇ ਦਸਮੇਸ਼ ਪਿਤਾ ਜੀ ਨੇ ਮਾਤਾ ਜੀ ਦੀ ਰਿਹਾਇਸ਼ ਲਈ ਗੋਦਾਵਰੀ ਦੇ ਕੰਢੇ ਹੀਰਾ ਘਾਟ ਵਿਖੇ ਉਚੇਚਾ ਪ੍ਰਬੰਧ ਕਰਵਾਇਆ। ਮਾਤਾ ਸਾਹਿਬ ਕੌਰ ਨੇ ਇਥੇ ਹੀ ਆਪਣਾ ਟਿਕਾਣਾ ਬਣਾ ਲਿਆ। ਇਥੇ ਮਾਤਾ ਜੀ ਸਵਾ ਪਹਿਰ ਰਾਤ ਰਹਿੰਦਿਆਂ ਇਸ਼ਨਾਨ ਕਰਨ ਪਿੱਛੋਂ ਨਿਤਨੇਮ ਕਰਦੇ ਅਤੇ ਸੰਗਤ ਵਿਚ ਬੈਠ ਕੇ ਕੀਰਤਨ ਸੁਣਦੇ। ਕੀਰਤਨ ਦੀ ਸਮਾਪਤੀ ਪਿੱਛੋਂ ਸੰਗਤਾਂ ਨੂੰ ਉਪਦੇਸ਼ ਦਿੰਦੇ। ਗੁਰੂ ਜੀ ਨੇ ਆਪਣਾ ਪਰਲੋਕ ਗਮਨ ਦਾ ਸਮਾਂ ਨੇੜੇ ਵੇਖ ਕੇ ਮਾਤਾ ਸਾਹਿਬ ਕੌਰ ਜੀ ਨੂੰ ਦਿੱਲੀ ਵਿਖੇ ਮਾਤਾ ਸੁੰਦਰੀ ਜੀ ਕੋਲ ਭੇਜਣ ਦਾ ਸੰਕਲਪ ਬਣਾਇਆ ਅਤੇ ਉਨਾਂ ਨੂੰ ਆਪਣੇ ਕਮਰਕਸੇ ਵਿਚੋਂ ਪੰਜ ਸ਼ਸਤਰ (ਖੜਗ, ਦੋ ਧਾਰੀ ਖੰਡਾ, ਖੰਜਰ ਅਤੇ ਦੋ ਕਟਾਰਾਂ) ਪ੍ਰਦਾਨ ਕੀਤੇ।ਦਿੱਲੀ ਜਿਥੇ ਕਿ ਅੱਜ ਕੱਲ੍ਹ ਗੁਰਦੁਆਰਾ ਮਾਤਾ ਸੁੰਦਰੀ ਜੀ ਸੁਸ਼ੋਭਿਤ ਹੈ, ਇਥੇ ਆਪ ਸ਼ਸਤਰਾਂ ਦੀ ਸੇਵਾ ਕਰਦੇ ਰਹੇ। ਨਿਤਨੇਮ ਤੇ ਸ਼ਸਤਰਾਂ ਦੇ ਦਰਸ਼ਨ ਕਰਕੇ ਮਾਤਾ ਜੀ ਲੰਗਰ ਛੱਕਦੇ ਸਨ। ਜਦੋਂ ਫ਼ਰੂਖ਼ਸੀਅਰ ਤਖਤ ‘ਤੇ ਬੈਠਾ ਤਾਂ ਉਸਨੇ ਸਿੱਖਾਂ ਦੇ ਖਿਲਾਫ਼ ਜ਼ੁਲਮਾਂ ਦੀ ਹਨੇਰੀ ਝੁਲਾ ਦਿੱਤੀ। ਸ੍ਰੀ ਕਲਗੀਧਰ ਜੀ ਦੇ ਜੋਤੀ ਜੋਤ ਸਮਾਉਣ ਮਗਰੋਂ ਮਾਤਾ ਸਾਹਿਬ ਕੌਰ ਜੀ ਨੇ ਸੰਗਤਾਂ ਪ੍ਰਤੀ ਹੁਕਮਨਾਮੇ ਜਾਰੀ ਕੀਤੇ। ਸੰਗਤ ਅਤੇ ਪੰਗਤ ਦੀ ਪ੍ਰਥਾ ਨੂੰ ਚਾਲੂ ਰੱਖ ਕੇ ਖਾਲਸਾ ਪੰਥ ਦੀ ਅਗਵਾਈ ਕੀਤੀ, ਜਿਨ੍ਹਾਂ ਵਿਚੋਂ ਨੌਂ ਹੁਕਮਨਾਮਿਆਂ ਦਾ ਵੇਰਵਾ ਉਪਲਬੱਧ ਹੈ। ਮਾਤਾ ਸਾਹਿਬ ਕੌਰ ਨੇ ਆਪਣਾ ਅੰਤਿਮ ਸਮਾਂ ਨੇੜੇ ਆਇਆ ਵੇਖ ਕੇ ਮਾਤਾ ਸੁੰਦਰੀ ਜੀ ਨੂੰ ਕਲਗੀਧਰ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਜੋ ਸ਼ਸਤਰ ਅਬਿਚਲ ਨਗਰ ਤੋਂ ਤੁਰਨ ਵੇਲੇ ਮਾਤਾ ਸਾਹਿਬ ਕੌਰ ਜੀ ਦੇ ਸਪੁਰਦ ਕੀਤੇ ਸਨ, ਉਹ ਪੰਜੇ ਸ਼ਸਤਰ ਉਹਨਾਂ ਨੇ ਮਾਤਾ ਸੁੰਦਰੀ ਜੀ ਦੇ ਸਪੁਰਦ ਕਰ ਦਿੱਤੇ। 15 ਅਕਤੂਬਰ 1734 ਈ: ਦਿਨ ਸ਼ੁੱਕਰਵਾਰ ਨੂੰ ਮਾਤਾ ਸਾਹਿਬ ਕੌਰ ਜੀ ਨੇ ਅੰਮ੍ਰਿਤ ਵੇਲੇ ਉੱਠ ਕੇ ਇਸ਼ਨਾਨ ਕਰਨ ਪਿੱਛੋਂ ਨਿਤਨੇਮ ਕੀਤਾ ਅਤੇ ਗੁਰੂ ਜੀ ਦੇ ਸ਼ਸਤਰਾਂ ਦੇ ਦਰਸ਼ਨ ਕਰਨ ਉਪਰੰਤ ਆਪਣਾ ਪੰਜ-ਭੂਤਕ ਸਰੀਰ ਤਿਆਗ ਦਿੱਤਾ। ਮਾਤਾ ਜੀ ਨੇ ਕੁੱਲ ਸੰਸਾਰਿਕ ਯਾਤਰਾ ਲਗਭਗ 50 ਸਾਲ ਭੋਗੀ, ਜਿਸ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤ ਸਮਾ ਜਾਣ ਉਪਰੰਤ ਲਗਭਗ 23 ਸਾਲ ਖਾਲਸਾ ਕੌਮ ਦੀ ਕੀਤੀ ਗਈ ਸ਼ਾਨਦਾਰ ਅਗਵਾਈ ਵੀ ਸ਼ਾਮਿਲ ਹੈ।

Tags: Breaking news in PunjabiGuru Gobind Singh Ji.Latest News In PunjabiMata Sahib KaurPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

by Ranjit Singh
5 days ago
0

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 