• Latest
  • Trending
PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

2 years ago
ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

9 minutes ago
ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

22 minutes ago
ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

28 minutes ago
ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

53 minutes ago
ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

1 hour ago
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

3 hours ago
ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

3 hours ago
Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

3 hours ago
ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

3 hours ago
Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

4 hours ago
Hindi News
English News
Thursday, October 22, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

August 7, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ : ਜਿੰਪਾ
ਚੰਡੀਗੜ੍ਹ, 7 ਅਗਸਤ(ਵਿਸ਼ਵ ਵਾਰਤਾ)PUNJAB-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ।
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਇਹ ਦਰਸਾਉਂਦਾ ਹੈ ਕਿ ਸਾਡਾ ਸੂਬਾ ਰੰਗਲਾ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ। 
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੁਲਾਈ ਮਹੀਨੇ ਨਾਲੋਂ 71 ਫੀਸਦੀ ਜ਼ਿਆਦਾ ਹੈ। ਜੁਲਾਈ 2023 ਵਿਚ ਇਹ ਆਮਦਨ 270.67 ਕਰੋੜ ਰੁਪਏ ਸੀ। 
ਜਿੰਪਾ ਨੇ ਦੱਸਿਆ ਕਿ ਅਪ੍ਰੈਲ ਤੋਂ ਜੁਲਾਈ 2024 ਤੱਕ ਪੰਜਾਬ ਦੇ ਖ਼ਜ਼ਾਨੇ ਵਿੱਚ ਕੁੱਲ 1854.12 ਕਰੋੜ ਰੁਪਏ ਆਏ ਹਨ ਜਦਕਿ 2023 ਦੇ ਇਨ੍ਹਾਂ ਮਹੀਨਿਆਂ ਵਿਚ ਇਹ ਰਕਮ 1461.87 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 27 ਫੀਸਦੀ ਬਣਦਾ ਹੈ। 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਂ ਸਮੇਂ ਉੱਤੇ ਫੀਲਡ ਵਿੱਚ ਦੌਰੇ ਕਰਕੇ ਲੋਕਾਂ ਤੋਂ ਫੀਡਬੈਕ ਲੈਂਦੇ ਰਹਿੰਦੇ ਹਨ ਅਤੇ ਇਸੇ ਆਧਾਰ ਉੱਤੇ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਜਪੁਰਾ ਤਹਿਸੀਲ ਦਫਤਰ ਦੇ ਦੌਰੇ ਦੌਰਾਨ ਵੀ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲ ਕਰਕੇ ਉਨ੍ਹਾਂ ਤੋਂ ਸੁਝਾਅ ਲਏ ਸਨ ਅਤੇ  ਇਸ ਦੌਰਾਨ ਲੋਕਾਂ ਨੇ ਸਰਕਾਰੀ ਦਫਤਰਾਂ ਵਿੱਚ ਮਿਲ ਰਹੀਆਂ ਸਹੂਲਤਾਂ ਦੀ ਸ਼ਲਾਘਾ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨੀ ਤੇ ਰਿਸ਼ਵਤ ਮੁਕਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ ਹੈ। 
ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ। 
ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। 
Tags: Bram Shankar JimpaChief Minister Bhagwant Singh MannPUNJABPunjab Government
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

by Navjot
October 22, 2026
0

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ 'ਤੇ ਦਿੱਤਾ ਸੱਦਾ  ਯਰੂਸ਼ਲਮ/ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਇਜ਼ਰਾਈਲ...

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

by Navjot
October 22, 2026
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ...

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

by Navjot
October 22, 2026
0

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਇੱਕ ਨਵੀਂ ਰਿਪੋਰਟ ਅਨੁਸਾਰ, ਬੰਗਲਾਦੇਸ਼...

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
October 22, 2026
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੱਲ੍ਹ 23 ਅਕਤੂਬਰ ਨੂੰ ਅਜ਼ਰਬਾਈਜਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

by Navjot
October 22, 2026
0

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ 'ਤੇ ਦਿੱਤਾ ਸੱਦਾ  ਯਰੂਸ਼ਲਮ/ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਇਜ਼ਰਾਈਲ...

Most Popular

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

by Ranjit Singh
1 day ago
0

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ ਬੁੱਧਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 