• Latest
  • Trending
ਪਰਾਲੀ ਪ੍ਰਬੰਧਨ ਲਈ Punjab ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘AAP’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

ਪਰਾਲੀ ਪ੍ਰਬੰਧਨ ਲਈ Punjab ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘AAP’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

2 years ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

3 seconds ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

59 minutes ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

1 hour ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

2 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

3 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

4 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

4 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

5 hours ago
Hindi News
English News
Tuesday, October 6, 2026
No Result
View All Result
31 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਪ੍ਰਬੰਧਨ ਲਈ Punjab ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘AAP’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

November 5, 2024
in ਖਬਰਾਂ, ਪੰਜਾਬ
ਪਰਾਲੀ ਪ੍ਰਬੰਧਨ ਲਈ Punjab ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘AAP’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

ਪਰਾਲੀ ਪ੍ਰਬੰਧਨ ਲਈ Punjab ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘AAP’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

  • ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਕਿਹਾ-ਮੋਦੀ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ, ਹਜ਼ਾਰਾਂ ਕਰੋੜ ਰੁਪਏ ਦੇ ਫ਼ੰਡ ਰੋਕੀ ਬੈਠੀ ਹੈ, ਲੋਕ ਭਲਾਈ ਦੀਆਂ ਮੰਗਾਂ ਨੂੰ ਵੀ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਹੀ ਹੈ
  • ਮਾਨ ਸਰਕਾਰ ਦੇ ਸਾਰਥਿਕ ਕਦਮਾਂ ਸਦਕਾ ਇਸ ਵਾਰ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ, ਕੇਂਦਰ ਨੂੰ ਵੀ ਕਰਨਾ ਚਾਹੀਦਾ ਹੈ ਸਹਿਯੋਗ – ਕੰਗ

ਪਰਾਲੀ ਪ੍ਰਬੰਧਨ ਲਈ Punjab ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘AAP’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ Punjab ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ ‘ਤੇ ਪੰਜਾਬ[PUNJAB] ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ।

ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ Punjab ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ। ਉਹ ਪਹਿਲਾਂ ਹੀ ਪੰਜਾਬ ਦੇ ਰੂਰਲ ਡਿਵੈਲਪਮੈਂਟ ਫ਼ੰਡ, ਮੰਡੀ ਡਿਵੈਲਪਮੈਂਟ ਫ਼ੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਵਰਗੇ ਕਈ ਫ਼ੰਡਾਂ ਨੂੰ ਰੋਕੇ ਬੈਠੀ ਹੈ, ਜੋ ਕਿ 10 ਹਜ਼ਾਰ ਕਰੋੜ ਰੁਪਏ ਦੇ ਕਰੀਬ ਹਨ। ਹਾਲ ਹੀ ਵਿੱਚ ਚੌਲਾਂ ਦੀ ਲਿਫ਼ਟਿੰਗ ਵਿੱਚ ਜਾਣਬੁੱਝ ਕੇ ਸਮੱਸਿਆ ਪੈਦਾ ਕੀਤੀ ਗਈ। ਹੁਣ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੇਣ ਤੋਂ ਇਨਕਾਰ ਕਰ ਰਹੀ ਹੈ। ਇਹ ਅਤਿ ਨਿੰਦਣਯੋਗ ਹੈ।

ਕੰਗ ਨੇ ਕਿਹਾ ਕਿ ਮਾਨ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਅਤੇ ਸਹਿਯੋਗ ਕਰ ਰਹੀ ਹੈ।  ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਚੁੱਕੇ ਗਏ ਸਾਰਥਿਕ ਕਦਮਾਂ ਕਾਰਨ ਇਸ ਵਾਰ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ।

ਕੰਗ ਨੇ ਕਿਹਾ ਕਿ ਭਾਜਪਾ ਅਕਸਰ ਕਹਿੰਦੀ ਹੈ ਕਿ ਉਹ Punjab ਦੇ ਕਿਸਾਨਾਂ ਦੇ ਨਾਲ ਖੜੀ ਹੈ ਪਰ ਜਦੋਂ ਵੀ ਉਨ੍ਹਾਂ ਦੀ ਮਦਦ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਜਾਂਦੀ ਹੈ ਜਾਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਖੜ੍ਹੀਆਂ ਕਰ ਦਿੰਦੀ ਹੈ।  ਭਾਜਪਾ ਦੀ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਬੇਹੱਦ ਪੱਖਪਾਤੀ ਅਤੇ ਬਦਲਾਖੋਰੀ ਵਾਲਾ ਹੈ। ਇਸ ਨਾਲ ਦੇਸ਼ ਦੀ ਸੰਘੀ ਪ੍ਰਣਾਲੀ ਵੀ ਕਮਜ਼ੋਰ ਹੋ ਰਹੀ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀ ਮਿਹਨਤ ਨਾਲ ਅਨਾਜ ਉਗਾ ਕੇ ਪੂਰੇ ਦੇਸ਼ ਦਾ ਢਿੱਡ ਭਰਦੇ ਹਨ।  ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਸ਼ਰਮਨਾਕ ਹੈ।  ਆਮ ਆਦਮੀ ਪਾਰਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ।

*ਪੰਜਾਬ ਸਰਕਾਰ 2022 ਤੋਂ ਹੀ ਕੇਂਦਰ ਨੂੰ ਪੱਤਰ ਲਿਖ ਰਹੀ ਹੈ, ਪਿਛਲੇ ਸਾਲ ਦਿੱਲੀ ਸਰਕਾਰ ਨੇ ਵੀ ਆਪਣਾ ਹਿੱਸਾ ਦੇਣ ਦਾ ਐਲਾਨ ਕੀਤਾ ਸੀ*

ਪੰਜਾਬ ਸਰਕਾਰ ਨੇ 2022 ਵਿੱਚ ਹੀ ਕੇਂਦਰ ਨੂੰ ਪੱਤਰ ਲਿਖ ਕੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦੀ ਆਪਣੀ ਯੋਜਨਾ ਦੀ ਜਾਣਕਾਰੀ ਦਿੱਤੀ ਸੀ। ਪਿਛਲੇ ਸਾਲ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਸਰਕਾਰ ਵੱਲੋਂ ਇਸ ਸਕੀਮ ਲਈ ਪੈਸੇ ਦੇਣ ਦਾ ਐਲਾਨ ਕੀਤਾ ਸੀ ਕਿਉਂਕਿ ਦਿੱਲੀ ਵਿੱਚ ਅਕਤੂਬਰ-ਨਵੰਬਰ ਵਿੱਚ ਪਰਾਲੀ ਦੇ ਧੂੰਏਂ ਕਾਰਨ ਹਵਾ ਪ੍ਰਦੂਸ਼ਣ ਕਾਫੀ ਵੱਧ ਜਾਂਦਾ ਹੈ।

ਪਿਛਲੇ ਮਹੀਨੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਇਸ ਸਾਲ ਲਈ ਯੋਜਨਾ ਦਾ 60 ਫ਼ੀਸਦੀ ਰਕਮ ਜੋ 1200 ਕਰੋੜ ਰੁਪਏ ਬਣਦੀ ਹੈ, ਦੇਣ ਦੀ ਮੰਗ ਕੀਤੀ ਸੀ। ਪੰਜਾਬ ਵਿੱਚ ਇਸ ਵਾਰ ਕਰੀਬ 32 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਈ ਹੈ।  ਸਾਰੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਲਈ ਲਗਭਗ 2000 ਕਰੋੜ ਰੁਪਏ ਖ਼ਰਚ ਹੋਣਗੇ।

40 ਫ਼ੀਸਦੀ ਦਿੱਲੀ ਅਤੇ ਪੰਜਾਬ ਸਰਕਾਰਾਂ ਮਿਲ ਕੇ ਦੇਣਗੀਆਂ। Punjab ਸਰਕਾਰ 400 ਕਰੋੜ ਅਤੇ ਦਿੱਲੀ ਸਰਕਾਰ 400 ਕਰੋੜ ਦੇਵੇਗੀ।  ਪਰ ਕੇਂਦਰ ਸਰਕਾਰ ਇਸ ਪ੍ਰਸਤਾਵ ਨੂੰ ਦੋ ਸਾਲਾਂ ਤੋਂ ਲਗਾਤਾਰ ਠੁਕਰਾ ਰਹੀ ਹੈ।

Punjab ਸਰਕਾਰ ਨੇ ਆਪਣੇ ਪ੍ਰਸਤਾਵ ਵਿੱਚ ਕਿਹਾ ਸੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਵਿੱਤੀ ਰਿਆਇਤਾਂ ਦੇਣਾ ਹੀ ਇੱਕੋ ਇੱਕ ਵਿਕਲਪ ਹੈ ਕਿਉਂਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਕਰਨਾਂ ਦੀ ਵਰਤੋਂ ਬਹੁਤ ਮਹਿੰਗੀ ਹੈ।  ਇਸ ਨਾਲ ਜੁੜੇ ਹੋਰ ਖ਼ਰਚੇ ਵੀ ਹਨ। ਕਿਸਾਨ ਫ਼ਾਲਤੂ ਖ਼ਰਚੇ ਤੋਂ ਬਚਣ ਲਈ ਹੀ ਪਰਾਲੀ ਸਾੜਦੇ ਹਨ।

Tags: aapAAP PunjabBREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
October 6, 2026
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 