PUNJAB : ਅੱਜ ਪੀਏਯੂ ਲੁਧਿਆਣਾ ਆਉਣਗੇ ਉਪ ਰਾਸ਼ਟਰਪਤੀ ਜਗਦੀਪ ਧਨਖੜ
ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਰਨਗੇ ਸ਼ਿਰਕਤ
ਚੰਡੀਗੜ੍ਹ, 12ਨਵੰਬਰ(ਵਿਸ਼ਵ ਵਾਰਤਾ)ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ(Vice President Jagdeep Dhankhar), ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੰਗਲਵਾਰ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਇੱਥੇ ਪੀਏਯੂ ਵਿੱਚ ਹੋਣ ਜਾ ਰਹੀ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਸ਼ਿਰਕਤ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੀਤੇ ਕੱਲ੍ਹ ਪੀਏਯੂ ਵਿਖੇ ਹੋਣ ਵਾਲੇ ਪ੍ਰੋਗਰਾਮ ਦਾ ਜਾਇਜ਼ਾ ਲਿਆ। ਜਿਸ ਵਿੱਚ 400 ਤੋਂ ਵੱਧ ਖੇਤੀ ਮਾਹਿਰ ਪਹੁੰਚਣਗੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੀਏਯੂ ਵਿਖੇ ਕਰਵਾਈ ਜਾ ਰਹੀ ਕਾਨਫਰੰਸ ਵਿੱਚ ਉਪ ਰਾਸ਼ਟਰਪਤੀ, ਰਾਜਪਾਲ ਅਤੇ ਮੁੱਖ ਮੰਤਰੀ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਕਾਨਫਰੰਸ ਵਿੱਚ ਖੇਤੀ ਨਾਲ ਸਬੰਧਤ ਨਵੀਆਂ ਤਕਨੀਕਾਂ, ਨੀਤੀਆਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵੀ ਦੱਸਿਆ ਜਾਵੇਗਾ। ਯੂਨੀਵਰਸਿਟੀ ਵਿੱਚ ਹੋ ਰਹੀ ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਵਿਸ਼ੇਸ਼ ਤੌਰ ’ਤੇ ਆਧੁਨਿਕ ਖੇਤੀ ਤਕਨੀਕਾਂ ’ਤੇ ਚਰਚਾ ਕੀਤੀ ਜਾਵੇਗੀ। ਇਸ ਕਾਨਫਰੰਸ ਵਿੱਚ 400 ਦੇ ਕਰੀਬ ਮਾਹਿਰ ਬੁਲਾਏ ਗਏ ਹਨ। ਕੁੱਲ 800 ਲੋਕਾਂ ਦੇ ਬੈਠਣ ਦਾ ਪ੍ਰਬੰਧ ਹੋਵੇਗਾ। ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਅਧਿਕਾਰੀ ਹਰ ਆਉਣ ਜਾਣ ਵਾਲੇ ‘ਤੇ ਨਜ਼ਰ ਰੱਖਣਗੇ। ਫਿਰੋਜ਼ਪੁਰ ਰੋਡ ‘ਤੇ ਜਾਮ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਹਰ ਚੌਰਾਹੇ ‘ਤੇ ਟ੍ਰੈਫਿਕ ਪੁਲਿਸ ਵੀ ਤਾਇਨਾਤ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/