PUNJAB : ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜਲੰਧਰ ‘ਚ ਪੇਸ਼ੀ ਅੱਜ
ਚੰਡੀਗੜ੍ਹ, 12ਅਗਸਤ(ਵਿਸ਼ਵ ਵਾਰਤਾ)PUNJAB-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਧਿਕਾਰੀ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰਨਗੇ। ਜ਼ਿਕਰਯੋਗ ਹੈ ਕਿ ਈਡੀ ਅਧਿਕਾਰੀਆਂ ਨੇ ਆਸ਼ੂ ਦਾ ਪਿਛਲੇ 10 ਦਿਨਾਂ ਤੋਂ ਰਿਮਾਂਡ ਲਿਆ ਹੈ ਅਤੇ ਉਸਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਅਧਿਕਾਰੀ ਆਸ਼ੂ ਦੇ ਬੈਂਕ ਖਾਤਿਆਂ ਸਮੇਤ ਵਿਦੇਸ਼ੀ ਲੈਣ-ਦੇਣ ਦੇ ਰਿਕਾਰਡ ‘ਤੇ ਕੰਮ ਕਰ ਰਹੇ ਹਨ। ਜਾਣਕਾਰੀ ਅਨੁਸਾਰ ਟਰਾਂਸਪੋਰਟ ਟੈਂਡਰ ਘੁਟਾਲੇ ਤੋਂ ਇਲਾਵਾ ਹੁਣ ਈਡੀ ਅਧਿਕਾਰੀਆਂ ਨੇ ਐਲਡੀਪੀ ਮਾਮਲੇ ਦਾ ਰਿਕਾਰਡ ਵੀ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਹੋਣ ਜਾ ਰਹੀ ਹੈ। ਸੀਬੀਆਈ ਨੇ ਵੀ ਇਨ੍ਹਾਂ ਦੋਵਾਂ ਮਾਮਲਿਆਂ ‘ਤੇ ਨਜ਼ਰ ਰੱਖੀ ਹੋਈ ਹੈ।