• Latest
  • Trending
Punjab ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

Punjab ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

2 years ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

7 minutes ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

16 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

23 minutes ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

23 minutes ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

2 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

2 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

2 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

3 hours ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

3 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

4 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

4 hours ago
Hindi News
English News
Wednesday, October 7, 2026
No Result
View All Result
28 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

November 12, 2024
in ਖਬਰਾਂ, ਪੰਜਾਬ
Punjab ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

Punjab ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ

ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ

ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਲੁਧਿਆਣਾ, 12 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ।

ਮੁੱਖ ਮੰਤਰੀ ਨੇ ਪੀ.ਏ.ਯੂ. ਵਿਖੇ ਮੌਸਮੀ ਅਤੇ ਊਰਜਾ ਤਬਦੀਲੀ ਦੇ ਮੱਦੇਨਜ਼ਰ ਐਗਰੀਫੂਡ ਪ੍ਰਣਾਲੀਆਂ ਵਿੱਚ ਬਦਲਾਅ ਸਬੰਧੀ ਵਿਸ਼ੇ ‘ਤੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਕਰਕੇ ਕਣਕ-ਝੋਨੇ ਦੇ ਫ਼ਸਲੀ ਚੱਕਰ ਕਰਕੇ ਪੰਜਾਬ ਦੀ ਨਾਜ਼ੂਕ ਸਥਿਤੀ ਦੇ ਮੱਦੇਨਜ਼ਰ ਖੇਤੀਬਾੜੀ ਉੱਪਰ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਹੱਲ ਕਰਨ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਿਕਾਊ ਖੇਤੀ ਅਤੇ ਫ਼ਸਲਾਂ ਦੇ ਵੱਧ ਝਾੜ ਦੇ ਨਾਲ-ਨਾਲ ਮਿੱਟੀ ਦੀ ਪੌਸ਼ਟਿਕ ਸ਼ਕਤੀ ਨੂੰ ਵਧਾਉਣ ਲਈ ਫ਼ਸਲੀ ਵਿਭਿੰਨਤਾ ਦੀ ਵਧੇਰੇ ਲੋੜ ਹੈ। ਉਨ੍ਹਾਂ ਨੇ ਮੌਸਮੀ ਤਬਦਲੀ ਦੇ ਮਾੜੇ ਪ੍ਰਭਾਵਾਂ ਵਿਸ਼ੇ ‘ਤੇ ਕਰਵਾਈ ਗਈ ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਾਜ਼ਰ ਵਿਗਿਆਨੀਆਂ ਨੂੰ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਅਪਨਾਉਣ ਵਾਸਤੇ ਕਿਸਾਨਾਂ ਨੂੰ ਸੇਧ ਦੇਣ ਲਈ ਵੱਧ ਤੋਂ ਵੱਧ ਯਤਨ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਗਿਆਨੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਟਿਕਾਊ ਖੇਤੀ ਅਮਲ ਅਪਣਾਉਣ ਵਾਸਤੇ ਸਾਡੇ ਕਿਸਾਨਾਂ ਦਾ ਮਾਰਗਦਰਸ਼ਨ ਕਰਨ। ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਦੇ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਬਿਨਾਂ ਸ਼ੱਕ ਸਾਨੂੰ ਹੀ ਜ਼ਿੰਮੇਵਾਰ ਠਹਿਰਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆਪਣੀ ਚਾਲ ਚੱਲ ਰਿਹਾ ਹੈ ਅਤੇ ਸਾਡੇ ਸਾਰਿਆਂ ਲਈ ਇਹ ਜ਼ਰੂਰੀ ਹੈ ਕਿ ਅਸੀਂ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਰਗਰਮ ਕਦਮ ਚੁੱਕੀਏ। ਇਸ ਸਬੰਧੀ ਹੈਰਾਨੀਜਨਕ ਅਤੇ ਚਿੰਤਾਜਨਕ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਕਿਲੋ ਚੌਲ ਉਗਾਉਣ ਲਈ 3000 ਲੀਟਰ ਪਾਣੀ ਦੀ ਲੋੜ ਪੈਂਦੀ ਹੈ ਅਤੇ ਜਿਹੜੀਆਂ ਮੋਟਰਾਂ ਖਾੜੀ ਦੇਸ਼ਾਂ ਵਿੱਚ ਪੈਟਰੋਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਮੋਟਰਾਂ ਦੀ ਵਰਤੋਂ ਸੂਬੇ ਵਿੱਚ ਜ਼ਮੀਨ ਹੇਠਲਾ ਪਾਣੀ ਕੱਢਣ ਲਈ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚਿੰਤਾਜਨਕ ਵਰਤਾਰਾ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਲਈ ਖ਼ਤਰੇ ਦੀ ਘੰਟੀ ਹੈ।

ਮੁੱਖ ਮੰਤਰੀ ਨੇ ਇਸ ਸੰਕਟ ਦੇ ਟਾਕਰੇ ਲਈ ਪਾਣੀ ਬਚਾਉਣ ਵਾਲੀਆਂ ਬਦਲਵੀਆਂ ਫ਼ਸਲਾਂ ਅਪਣਾਉਣ ਦੀ ਵਕਾਲਤ ਕੀਤੀ ਤਾਂ ਜੋ ਸੂਬੇ ਦੇ ਖੇਤੀ ਸੈਕਟਰ ਨੂੰ ਬਚਾਇਆ ਜਾ ਸਕੇ। ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ‘ਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਔਖੀ ਘੜੀ ਵਿੱਚ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਸ ਲਈ ਉਨ੍ਹਾਂ ਨੂੰ ਆਪਣੀ ਉਪਜਾਊ ਜ਼ਮੀਨ ਅਤੇ ਪਾਣੀ ਵਰਗੇ ਉਪਲਬਧ ਕੁਦਰਤੀ ਸਰੋਤਾਂ ਦੇ ਨੁਕਸਾਨ ਦਾ ਖਮਿਆਜ਼ਾ ਭੁਗਤਣਾ ਪਿਆ।

ਮੁੱਖ ਮੰਤਰੀ ਨੇ ਚੇਤੇ ਕੀਤਾ ਕਿ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਉਣ ‘ਚ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਬੇ ਦੇ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਪੰਜਾਬ ਨੂੰ ਅਨਾਜ ਪੱਖੋਂ ਸਰਪਲੱਸ ਸੂਬਾ ਬਣਾ ਦਿੱਤਾ ਹੈ, ਜੋ ਕੌਮੀ ਅੰਨ ਭੰਡਾਰ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਖੇਤੀ ਉਤਪਾਦਨ ਆਪਣੀ ਸਿਖ਼ਰਲੇ ਪੜਾਅ ‘ਤੇ ਪਹੁੰਚ ਗਿਆ ਹੈ, ਇਸ ਲਈ ਫਲਾਂ ਅਤੇ ਸਬਜ਼ੀਆਂ ਵਰਗੀਆਂ ਉੱਚ-ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਰਾਹੀਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਅਪਨਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਬਦੀਲੀ ਨਾਲ ਖੇਤੀਬਾੜੀ ਦੀ ਆਮਦਨ ਵਿੱਚ ਵਾਧੇ, ਟਿਕਾਊ ਖੇਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੌਸਮੀ ਤਬਦੀਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵਧੇਰੇ ਮਦਦ ਮਿਲੇਗੀ।

Tags: BREAKING NEWSBreaking news in PunjabiLatest Punjab newsLatest Punjab News in englishPUNJABPUNJAB CMPunjab CM Bhagwant Manntop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

by Navjot
October 7, 2026
0

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ  ਸ੍ਰੀਨਗਰ, 7 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ...

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

by Navjot
October 7, 2026
0

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ    ਅਗਰਤਲਾ, 7 ਅਕਤੂਬਰ (ਵਿਸ਼ਵ ਵਾਰਤਾ):...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

by Ankit
October 7, 2026
0

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

by Navjot
October 7, 2026
0

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ  ਸ੍ਰੀਨਗਰ, 7 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ...

Most Popular

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
4 weeks ago
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 