• Latest
  • Trending
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

7 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

8 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

8 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

8 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

9 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

9 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

9 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

11 hours ago
Hindi News
English News
Monday, November 23, 2026
No Result
View All Result
11 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

November 12, 2024
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘੇੜਾ ਅਤੇ ਧਨੌਲਾ ਰੈਲੀਆਂ ਵਿੱਚ ‘ਆਪ’ ਦੀਆਂ ਪ੍ਰਾਪਤੀਆਂ ਬਾਰੇ ਪਾਇਆ ਚਾਨਣਾ

ਮੁੱਖ ਮੰਤਰੀ ਨੇ ਜ਼ਮੀਨੀ ਹਕੀਕਤਾਂ ਤੋਂ ਦੂਰ ਰਹਿਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕਾਂਗਰਸ ਅਤੇ ਭਾਜਪਾ ਆਗੂਆਂ ਦੀ ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਨਾ ਦੇਣ ਲਈ ਮਾਨ ਨੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਆਲੋਚਨਾ

ਮੀਤ ਹੇਅਰ ਨੇ ਬਰਨਾਲਾ ਦੇ ਬੁਨਿਆਦੀ ਢਾਂਚੇ ਦੇ ਬਦਲਾਅ ਲਈ ਮਾਨ ਸਰਕਾਰ ਦੀ ਕੀਤੀ ਸ਼ਲਾਘਾ, ਤਰੱਕੀ ਜਾਰੀ ਰੱਖਣ ਲਈ ਹਰਿੰਦਰ ਧਾਲੀਵਾਲ ਨੂੰ ਚੁਣਨ ਦੀ ਕੀਤੀ ਮੰਗ

ਅਸੀਂ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ, ਉਹ ਹੇਰਾਫੇਰੀ ਕਰਕੇ ਵੋਟਾਂ ਮੰਗ ਰਹੇ ਹਨ: ਹਰਿੰਦਰ ਸਿੰਘ ਧਾਲੀਵਾਲ

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿਧਾਨ ਸਭਾ ਹਲਕੇ ਦੇ ਸੰਘੇੜਾ ਅਤੇ ਧਨੌਲਾ ਵਿੱਚ ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕਰਦਿਆਂ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਵਿਕਾਸ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਮਾਨ ਨੇ ਵਿਰੋਧੀ ਧਿਰ ‘ਤੇ ਇੰਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਲੁੱਟਣ ਅਤੇ ਗੁੰਮਰਾਹ ਕਰਨ ‘ਤੇ ਵੀ ਹਮਲਾ ਬੋਲਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਾਸੀਆਂ ਦੇ ਲਗਾਤਾਰ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਕੰਮ ਕਰਨ ਅਤੇ ਅਸਲ ਬਦਲਾਅ ਲਿਆਉਣ ਲਈ ਆਏ ਹਾਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਪ੍ਰਬੰਧਨ ਵਿੱਚ ਨਾਕਾਮ ਰਹਿਣ ਅਤੇ ਪੰਜਾਬ ਦੇ ਕਿਸਾਨਾਂ ਦੀ ਸਹਾਇਤਾ ਨਾ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਮਾਨ ਨੇ ਕਿਹਾ ਕਿ ਪਾਕਿਸਤਾਨ ਦੇ ਪੰਜਾਬ ਦੇ ਕੁਝ ਲੋਕ ਕਹਿ ਰਹੇ ਹਨ ਕਿ ਸਾਡਾ ਧੂੰਆਂ ਉਨ੍ਹਾਂ ਦੀ ਹਵਾ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਫਿਰ ਕੁਝ ਕਹਿ ਰਹੇ ਹਨ ਕਿ ਇਹ ਧੂੰਆਂ ਦਿੱਲੀ ਜਾ ਰਿਹਾ ਹੈ। ਇਹ ਸੱਚ ਨਹੀਂ ਹੈ ਕਿ ਸਾਰਾ ਧੂੰਆਂ ਸਾਡੇ ਪਾਸਿਓਂ ਆ ਰਿਹਾ ਹੈ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਹਵਾ ਪ੍ਰਦੂਸ਼ਣ ਸਰਹੱਦਾਂ ਨੂੰ ਨਹੀਂ ਜਾਣਦਾ। ਦੂਜੇ ਰਾਜ ਵੀ ਝੋਨੇ ਦੀ ਖੇਤੀ ਕਰਦੇ ਹਨ। ਅਸੀਂ ਵੀ ਇਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹਾਂ, ਅਤੇ ਜਦੋਂ ਅਸੀਂ ਇਸ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ, ਤਾਂ ਕੇਂਦਰ ਸਰਕਾਰ ਸਾਡੀ ਮਦਦ ਨਹੀਂ ਕਰ ਰਹੀ ਹੈ।

ਉਨ੍ਹਾਂ ਨੇ ਵਾਤਾਵਰਣ ਦੇ ਨਕਾਰਾਤਮਿਕ ਪ੍ਰਭਾਵ ਨੂੰ ਘਟਾਉਣ ਲਈ ਫ਼ਸਲੀ ਵਿਭਿੰਨਤਾ ਦੀ ਲੋੜ ਨੂੰ ਵੀ ਉਜਾਗਰ ਕੀਤਾ ਅਤੇ ਕੇਂਦਰ ਸਰਕਾਰ ਦੀ ਉਦਾਸੀਨਤਾ ਲਈ ਨਿਖੇਧੀ ਕੀਤੀ। ਮਾਨ ਨੇ ਕਿਹਾ ਕਿ ਅਸੀਂ ਆਪਣੇ ਕਿਸਾਨਾਂ ਨੂੰ ਫ਼ਸਲਾਂ ਦੀ ਵਿਭਿੰਨਤਾ ਕਰਨ ਅਤੇ ਪਰਾਲੀ ਸਾੜਨ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰ ਰਹੇ ਹਾਂ, ਪਰ ਕੇਂਦਰ ਸਰਕਾਰ ਇਹਨਾਂ ਯਤਨਾਂ ਲਈ ਪ੍ਰੇਰਨਾ ਜਾਂ ਸਹਾਇਤਾ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ। ਜੇ ਉਹ ਸੱਚਮੁੱਚ ਪੰਜਾਬ ਅਤੇ ਵਾਤਾਵਰਣ ਦੀ ਪ੍ਰਵਾਹ ਕਰਦੇ ਹਨ, ਤਾਂ ਉਹ ਸਾਡੇ ਕਿਸਾਨਾਂ ਨੂੰ ਸਹਾਇਤਾ ਦੀ ਪੇਸ਼ਕਸ਼ ਕਰਨ ਅਤੇ ਸਾਰਥਿਕ ਤਰੀਕੇ ਨਾਲ ਪ੍ਰਦੂਸ਼ਣ ਨਾਲ ਨਜਿੱਠਣ ਵਿੱਚ ਸਾਡੀ ਮਦਦ ਕਰਨ।

ਰੈਲੀਆਂ ਦੌਰਾਨ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ,ਵਿਧਾਇਕ ‘ਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪਾਰਟੀ ਅਹੁਦੇਦਾਰ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਤੋਂ ਸ਼ੁਰੂ ਕਰਦੇ ਹੋਏ ਵੱਖ-ਵੱਖ ਮੁੱਦਿਆਂ ਨੂੰ ਸੰਬੋਧਨ ਕੀਤਾ। ਮਾਨ ਨੇ ਕਿਹਾ ਸਾਡੇ ਸਕੂਲਾਂ ਦੇ ਨਤੀਜੇ ਵਿੱਚ ਸੁਧਾਰ ਹੋ ਰਿਹਾ ਹੈ, ਅਤੇ ਸਾਡੇ ਬੱਚੇ ਹੁਣ ਇਮਤਿਹਾਨਾਂ ਵਿੱਚ ਟਾੱਪ ਕਰ ਰਹੇ ਹਨ। ਅਸੀਂ ਨਾ ਸਿਰਫ਼ ਬੁਨਿਆਦੀ ਢਾਂਚੇ ‘ਤੇ ਕੰਮ ਕੀਤਾ ਹੈ, ਸਗੋਂ ਅਧਿਆਪਕਾਂ ਨੂੰ ਸਿਖਲਾਈ ਦੇਣ ‘ਤੇ ਵੀ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਅਧਿਆਪਕ ਭਾਈਚਾਰਾ ਬਦਲ ਗਿਆ ਹੈ, ਅਧਿਆਪਕ ਹੁਣ ਪ੍ਰਬੰਧਕੀ ਕੰਮਾਂ ਵਿੱਚ ਫਸਣ ਦੀ ਬਜਾਏ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾ ਰਹੇ ਹਨ।

ਸਿਹਤ ਸੰਭਾਲ ਬਾਰੇ ਬੋਲਦਿਆਂ ਸੀਐਮ ਮਾਨ ਨੇ ਮੁਹੱਲਾ ਕਲੀਨਿਕਾਂ ਦੀ ਸਿਰਜਣਾ ਰਾਹੀਂ ਮਿਆਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਰਕਾਰੀ ਕਲੀਨਿਕਾਂ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੁਆਰਾ ਤਜਵੀਜ਼ ਕੀਤੀਆਂ ਦਵਾਈਆਂ ਬਿਨਾਂ ਕਿਸੇ ਵਾਧੂ ਕੀਮਤ ਦੇ, ਹਸਪਤਾਲਾਂ ਵਿੱਚ ਹੀ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਪਰੇਸ਼ਾਨੀ ਨਾ ਹੋਵੇ ਇਸ ਲਈ ਅਸੀਂ ਡਾਕਟਰਾਂ ਨੂੰ ਬਾਹਰੋਂ ਲੋੜੀਂਦੀ ਦਵਾਈ ਨਹੀਂ ਲਿਖਣ ਦੇ ਹੁਕਮ ਦਿੱਤੇ ਹਨ।

ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦੇ ਬਿੱਲ ਮਿਲ ਰਹੇ ਹਨ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਮਹੱਤਵਪੂਰਨ ਸੁਧਾਰ ਹੋਏ ਹਨ, ਖਾਸ ਕਰਕੇ ਖੇਤੀ ਲਈ ਸਮੇਂ ਸਿਰ ਬਿਜਲੀ ਦੀ ਸਪਲਾਈ ਦੇਣਾ।

ਸੀਐਮ ਮਾਨ ਨੇ ਵਿਰੋਧੀ ਧਿਰ ਖਾਸ ਕਰਕੇ ਭਾਜਪਾ ਅਤੇ ਕਾਂਗਰਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਪਾਰਟੀਆਂ ਸਿਰਫ ਆਪਸ ਵਿੱਚ ਲੜਨ ਵਿੱਚ ਦਿਲਚਸਪੀ ਰੱਖਦੀਆਂ ਹਨ। ਉਹ ਆਪਸ ਵਿੱਚ ਲੜਦੇ ਹਨ, ਪਰ ਉਹ ਕਦੇ ਵੀ ਉਹ ਕੰਮ ਨਹੀਂ ਕਰ ਸਕਦੇ ਜੋ ਅਸੀਂ ਪੰਜਾਬ ਲਈ ਕਰ ਰਹੇ ਹਾਂ।”

ਮਾਨ ਨੇ ਆਪਣੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਦੱਸਿਆ, ਉਨ੍ਹਾਂ ਨੇ 45,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ ਦੱਸਿਆ ਅਤੇ ਭਰੋਸਾ ਦਿੱਤਾ ਕਿ ਪੁਲਿਸ ਵਿਭਾਗ ਵਿੱਚ ਜਲਦੀ ਹੀ ਹੋਰ ਨੌਕਰੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਸੜਕ ਹਾਦਸਿਆਂ ਵਿੱਚ 45% ਦੀ ਕਮੀ ਦੇ ਨਾਲ-ਨਾਲ ਕੁਸ਼ਲਤਾ ਅਤੇ ਜਵਾਬ ਦੇ ਸਮੇਂ ਵਿੱਚ ਸੁਧਾਰ ਕਰਨ ਲਈ ਪੁਲਿਸ ਵਿਭਾਗ ਲਈ ਨਵੀਂ ਫੋਰਸ ਐਸਐਸਐਫ ਅਤੇ ਨਵੇਂ ਵਾਹਨਾਂ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ।

ਸੀਐਮ ਭਗਵੰਤ ਮਾਨ ਨੇ ਸਾਡੇ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਹ ਸਾਨੂੰ ਪ੍ਰੇਰਿਤ ਕਰਦੇ ਹਨ। “ਕਰਤਾਰ ਸਿੰਘ ਸਰਾਭਾ ਨੇ ਸਿਰਫ 19 ਸਾਲ ਦੀ ਉਮਰ ਵਿੱਚ ਸਾਡੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅੱਜ ਅਸੀਂ ਵੀ ਪੰਜਾਬ ਦੇ ਭਵਿੱਖ ਲਈ ਲੜ ਰਹੇ ਹਾਂ। ਅਸੀਂ ਸਾਫ਼਼ ਹਵਾ, ਇੱਕ ਸਿਹਤਮੰਦ ਵਾਤਾਵਰਣ ਅਤੇ ਸਾਡੇ ਬੱਚਿਆਂ ਲਈ ਇੱਕ ਬਿਹਤਰ ਭਵਿੱਖ ਲਈ ਲੜ ਰਹੇ ਹਾਂ। ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕਰਤਾਰ ਸਿੰਘ ਸਰਾਭਾ ਵਰਗੇ ਆਜ਼ਾਦੀ ਘੁਲਾਟੀਆਂ ਨੇ ਆਪਣੀ ਜਾਨ ਇਸ ਲਈ ਕੁਰਬਾਨ ਨਹੀਂ ਕੀਤੀ ਤਾਂ ਕਿ ਕੇਵਲ ਢਿੱਲੋਂ ਵਰਗੇ ਲੋਕ ਸਾਨੂੰ ਲੁੱਟ ਸਕਣ।

ਧਨੌਲਾ ਰੈਲੀ ਵਿੱਚ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਧਨੌਲਾ ਦੇ ਵਿਕਾਸ ਲਈ ਕੀਤੇ ਗਏ ਮਹੱਤਵਪੂਰਨ ਵਿੱਤੀ ਨਿਵੇਸ਼ ਨੂੰ ਉਜਾਗਰ ਕੀਤਾ, ਸਥਾਨਕ ਕਮੇਟੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਫ਼ੰਡਾਂ ਨੂੰ ਖੇਤਰ ਦੇ ਵਿਕਾਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨੂੰ ਸਰਕਾਰ ਦਾ ਪੈਸਾ ਨਾ ਸਮਝੋ; ਇਹ ਲੋਕਾਂ ਦਾ ਪੈਸਾ ਹੈ।

ਮੁੱਖ ਮੰਤਰੀ ਮਾਨ ਨੇ ਰਾਜਗੜ੍ਹ ਦੀ ਸ਼ਾਨਦਾਰ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ, ਜਿੱਥੇ 40 ਸਾਲਾਂ ਬਾਅਦ ਆਖ਼ਰਕਾਰ ਸਿੰਚਾਈ ਲਈ ਪਾਣੀ ਉਪਲਬਧ ਕਰਵਾਇਆ ਗਿਆ, ਜੋ ਲੰਬੇ ਸਮੇਂ ਤੋਂ ਅਣਗੌਲੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।ਉਨ੍ਹਾਂ ਕਿਹਾ ਕਿ ਇਹ ਲੋਕਾਂ ਦਾ ਹੀ ਸਮਰਥਨ ਅਤੇ ਪਿਆਰ ਹੈ ਜਿਸ ਨੇ ਮੈਨੂੰ ਛੋਟੀ ਉਮਰ ਵਿੱਚ ਇਕ ਕਲਾਕਾਰ ਵਜੋਂ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ। ਉਨ੍ਹਾਂ ਨੇ ਲੋਕਾਂ ਨਾਲ ਸਾਂਝੇ ਕੀਤੇ ਆਪਣੇ ਰਿਸ਼ਤੇ ਨੂੰ ਸਵੀਕਾਰ ਕਰਦੇ ਹੋਏ ਕਿਹਾ ਤੁਸੀਂ ਮੈਨੂੰ ਉਦੋਂ ਮਸ਼ਹੂਰ ਕੀਤਾ ਜਦੋਂ ਮੈਂ ਸਿਰਫ ਸਾਢੇ 17 ਸਾਲ ਦਾ ਸੀ।

ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਖ਼ਤ ਮਿਹਨਤ ਤੋਂ ਨਹੀਂ ਡਰਦੀ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ। ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਲੋਕਾਂ ਨੇ ਕਾਂਗਰਸ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੂੰ ਨਕਾਰ ਦਿੱਤਾ ਹੈ ਕਿਉਂਕਿ ਇਹ ਪਾਰਟੀਆਂ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਦੀਆਂ ਚਿੰਤਾਵਾਂ ਤੋਂ ਦੂਰ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਹਾਂ, ਅਤੇ ਅਸੀਂ ਤੁਹਾਡੇ ਲਈ ਇੱਥੇ ਹਾਂ।

ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ‘ਇਕ ਵਿਧਾਇਕ, ਇਕ ਪੈਨਸ਼ਨ’ ਸਕੀਮ ਨੂੰ ਸਰਕਾਰ ਦੀ ਸਰਗਰਮ ਪਹੁੰਚ ਦੀ ਮਿਸਾਲ ਵਜੋਂ ਲਾਗੂ ਕਰਨ ਦਾ ਜ਼ਿਕਰ ਵੀ ਕੀਤਾ।

ਸੀਐਮ ਮਾਨ ਨੇ ਬਰਨਾਲਾ ਦੇ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਾਡਾ ਚੋਣ ਨਿਸ਼ਾਨ ਝਾੜੂ ਹੈ। 20 ਤਰੀਕ ਨੂੰ ਝਾੜੂ ਦੇ ਬਟਨ ਨੂੰ ਦਬਾਓ, ਕਿਸੇ ਹੋਰ ਬਟਨ ਨੂੰ ਨਾ ਦਬਾਓ,ਨਹੀਂ ਤਾਂ ਤੁਹਾਨੂੰ ਉਹੀ ਪੁਰਾਣੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮਾਨ ਨੇ ਵੋਟਰਾਂ ਨੂੰ ਇਹ ਵੀ ਯਾਦ ਰੱਖਣ ਦੀ ਅਪੀਲ ਕੀਤੀ ਕਿ ‘ਆਪ’ ਸਰਕਾਰ ਉਨ੍ਹਾਂ ਦੀ ਸੇਵਾ ਲਈ ਵਚਨਬੱਧ ਹੈ, ਜਿਸ ਦੇ ਸਾਰੇ ਫ਼ੈਸਲੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ‘ਤੇ ਕੇਂਦਰਿਤ ਹਨ। ਉਨ੍ਹਾਂ ਕਿਹਾ ਅਸੀਂ ਇੱਥੇ ਪੈਸਾ ਕਮਾਉਣ ਲਈ ਨਹੀਂ ਅਸੀਂ ਤੁਹਾਡੇ ਲਈ ਕੰਮ ਕਰਨ ਲਈ ਇੱਥੇ ਆਏ ਹਾਂ।”

ਮੀਤ ਹੇਅਰ ਨੇ ਬਰਨਾਲਾ ਦੇ ਬੁਨਿਆਦੀ ਢਾਂਚੇ ਦੇ ਬਦਲਾਅ ਲਈ ਮਾਨ ਸਰਕਾਰ ਦੀ ਕੀਤੀ ਸ਼ਲਾਘਾ, ਤਰੱਕੀ ਜਾਰੀ ਰੱਖਣ ਲਈ ਹਰਿੰਦਰ ਧਾਲੀਵਾਲ ਨੂੰ ਚੁਣਨ ਦੀ ਕੀਤੀ ਮੰਗ

ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਦਹਾਕਿਆਂ ਦੀ ਅਣਦੇਖੀ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਵਿੱਚ ਆਈਆਂ ਮਹੱਤਵਪੂਰਨ ਤਬਦੀਲੀਆਂ ਬਾਰੇ ਭਾਵਪੂਰਵਕ ਗੱਲ ਕੀਤੀ। ਹੇਅਰ ਨੇ ਕਿਹਾ ਕਿ 35 ਸਾਲਾਂ ਤੋਂ ਸਾਡੇ ਖੇਤਰ ਨੂੰ ਕੋਈ ਫੰਡ ਨਹੀਂ ਮਿਲਿਆ ਅਤੇ ਪਿਛਲੀਆਂ ਸਰਕਾਰਾਂ ਦੁਆਰਾ ਇਸ ਦੀ ਅਣਦੇਖੀ ਕੀਤੀ ਗਈ ਸੀ। ਪਰ ਸਿਰਫ਼ ਢਾਈ ਸਾਲਾਂ ਵਿੱਚ, ਅਸੀਂ ਅਸਲ ਤਬਦੀਲੀ ਲਿਆਂਦੀ ਹੈ। ਸੰਘੇੜਾ ਨੂੰ ਪਹਿਲਾਂ ਨਾਲੋਂ ਵੱਧ ਫੰਡ ਪ੍ਰਾਪਤ ਹੋਏ ਹਨ, ਜਿਸ ਵਿੱਚ 13 ਕਰੋੜ ਰੁਪਏ ਦੀ ਵੱਡੀ ਰਕਮ ਵੀ ਸ਼ਾਮਲ ਹੈ।

ਹੇਅਰ ਨੇ ਬਰਨਾਲਾ ਦੇ ਡਰੇਨੇਜ ਸਿਸਟਮ ਦੇ ਆਧੁਨਿਕੀਕਰਨ ਸਮੇਤ ਅਹਿਮ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਵੀ ਜ਼ੋਰ ਦਿੱਤਾ। ਸੰਸਦ ਮੈਂਬਰ ਨੇ ਖ਼ੁਲਾਸਾ ਕੀਤਾ ਕਿ ਨਹਿਰੀ ਵਿਭਾਗ ਨੂੰ ਬਰਨਾਲਾ ਦੇ ਕੰਮਾਂ ਲਈ 300 ਕਰੋੜ ਰੁਪਏ ਮਿਲੇ ਸਨ, ਹੁਣ ਬਰਨਾਲਾ ਦੇ ਲੋਕਾਂ ਨੂੰ ਹਰੀਗੜ੍ਹ ਨਹਿਰ ਤੋਂ ਪਾਣੀ ਮਿਲ ਰਿਹਾ ਹੈ। ਹੇਅਰ ਨੇ ਅੱਗੇ ਕਿਹਾ ਕਿ ਅਸੀਂ ਬੁਨਿਆਦੀ ਢਾਂਚੇ ਨੂੰ ਠੀਕ ਕਰਨ ਲਈ ਅਣਥੱਕ ਕੰਮ ਕਰ ਰਹੇ ਹਾਂ ਜੋ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਤਾਂ ਜੋ ਵਿਕਾਸ ਦੇ ਕੰਮ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਜਾਰੀ ਰਹਿ ਸਕਣ।

ਅਸੀਂ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ, ਉਹ ਹੇਰਾਫੇਰੀ ਕਰਕੇ ਵੋਟਾਂ ਮੰਗ ਰਹੇ ਹਨ: ਹਰਿੰਦਰ ਸਿੰਘ ਧਾਲੀਵਾਲ

‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਮਾਨ ਸਰਕਾਰ ਦੇ ਕੀਤੇ ਕੰਮਾਂ ਦੇ ਆਧਾਰ ‘ਤੇ ਇਸ ਜ਼ਿਮਨੀ ਚੋਣ ‘ਚ ਵੋਟਾਂ ਮੰਗ ਰਹੇ ਹਾਂ, ਮੇਰੇ ਵਿਰੋਧੀ ਦੂਜਿਆਂ ਦੀ ਨੁਕਤਾਚੀਨੀ ਕਰਕੇ ਵੋਟਾਂ ਮੰਗ ਰਹੇ ਹਨ | ਫ਼ਰਕ ਸਾਫ ਹੈ, ਇਸ ਲਈ ਸਾਡਾ ਸਾਥ ਦਿਓ ਤਾਂ ਜੋ ਬਰਨਾਲਾ ਦੇ ਵਿਕਾਸ ਲਈ ਹੋਰ ਵੀ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ‘ਤੇ ‘ਝਾੜੂ’ ਬਟਨ ਪਹਿਲੇ ਨੰਬਰ ‘ਤੇ ਹੋਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਝਾੜੂ’ ਦੇ ਬਟਨ ਨੂੰ ਦੱਬ ਕੇ ਸਾਡੀ ਜਿੱਤ ਯਕੀਨੀ ਬਣਾਉਣ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
4 days ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 