Punjab : ਚੈਨੀਆਂ ਤੇ ਪਰਸ ਖੋਹ ਕੇ ਭੱਜਣ ਵਾਲੇ ਪੁਲਿਸ ਨੇ ਕੀਤੇ ਕਾਬੂ
ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ) ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ। ਜਿਸ ਦੇ ਤਹਿਤ ਹੁਣ ਫਤਿਹਗੜ੍ਹ ਸਾਹਿਬ ਪੁਲਿਸ ਨੇ ਮੋਬਾਇਲ ਤੇ ਚੈਨੀ ਝਪਟ ਕੇ ਖੋਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫਤਿਹਗੜ੍ਹ ਪੁਲਿਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਪੁਲਿਸ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ “ਸ੍ਰੀ ਫਤਿਹਗੜ੍ਹ ਸਾਹਿਬ ਪੁਲਿਸ ਮਾੜੇ ਅਨਸਰਾਂ ਦੇ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ ਜਿਸ ਦੇ ਤਹਿਤ ਥਾਣਾ ਸ਼੍ਰੀ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਮੋਬਾਇਲ/ ਚੈਨੀ ਝਪਟ ਕੇ ਖੋਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਨੇ ਬਹੁਤ ਜਿਆਦਾ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।”
https://x.com/FatehgarhsahibP/status/1856901381874909334
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/