PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਸ਼ਹੀਦੀ ਦਿਹਾੜੇ ਤੇ ਕੀਤਾ ਯਾਦ
ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਸ਼ਹੀਦੀ ਦਿਹਾੜੇ ਤੇ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ “ਮਹਾਨ ਆਜ਼ਾਦੀ ਘੁਲਾਟੀਏ, ਪੰਜਾਬ ਕੇਸਰੀ, ਲਾਲਾ ਲਾਜਪਤ ਰਾਏ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਮੌਕੇ ਕੋਟਿ ਕੋਟਿ ਪ੍ਰਣਾਮ। ਉਹਨਾਂ ਵੱਲੋਂ ਦੇਸ਼ ਲਈ ਦਿੱਤਾ ਯੋਗਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/