PUNJAB : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ) ਜਗਰਾਓਂ ਵਿੱਚ ਇੱਕ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 50 ਸਾਲਾ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਲਾਸ਼ ਨਿਰੰਕਾਰੀ ਭਵਨ ਸਿੱਧਵਾਂ ਬੇਟ ਤੋਂ ਕਿਸ਼ਨਪੁਰਾ ਕਾਲਾ ਰੋਡ ‘ਤੇ ਦਰੱਖਤ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ 50 ਸਾਲਾ ਅਵਤਾਰ ਸਿੰਘ ਕਿਸ਼ਨਪੁਰੀਆ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪਿੰਡ ਕਿਸ਼ਨਪੁਰਾ ਦੇ ਲੋਕ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿੱਧਵਾਂ ਬੇਟ ਦੇ ਐਸ.ਆਈ ਰਾਜਵਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਾਬਕਾ ਕਬੱਡੀ ਖਿਡਾਰੀ ਹੈ। ਕੋਈ ਨੌਕਰੀ ਨਾ ਮਿਲਣ ਅਤੇ ਸਰਕਾਰੀ ਤੰਤਰ ਤੋਂ ਹਾਰਨ ਤੋਂ ਬਾਅਦ ਉਸ ਨੇ ਕਬੱਡੀ ਛੱਡ ਦਿੱਤੀ ਅਤੇ ਘਰ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਮ੍ਰਿਤਕ ਦਾ ਵਿਆਹ ਹੋ ਚੁੱਕਾ ਸੀ ਅਤੇ ਉਸ ਦੇ ਦੋ ਪੁੱਤਰ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/