PUNJAB : ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਜ ਪਹੁੰਚਣਗੇ ਲੁਧਿਆਣਾ
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਜ ਲੁਧਿਆਣਾ ਪਹੁੰਚਣਗੇ। ਉਹ ਸਭ ਤੋਂ ਪਹਿਲਾਂ ਇੱਥੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਡੀਐਮਸੀ ਹਸਪਤਾਲ ਦਾ ਵੀ ਦੌਰਾ ਕਰਨਗੇ। ਸਿਹਤ ਮੰਤਰੀ ਦੁਪਹਿਰ 1 ਵਜੇ ਦੇ ਕਰੀਬ ਸਿਵਲ ਹਸਪਤਾਲ ਦਾ ਦੌਰਾ ਕਰਨਗੇ।ਲੁਧਿਆਣਾ ਵਿਖੇ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿੱਚ ਸਿਹਤ ਮੰਤਰੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਨੂੰ ਕੰਟਰੋਲ ਕਰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/