PUNJAB : ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ : ਕੁਲਵੰਤ ਸਿੰਘ ਮੰਨਣ
ਜਿਮਨੀ ਚੋਣਾਂ ਕਾਰਨ ਬਦਲੀ ਪ੍ਰੀਖਿਆ ਦੀ ਤਾਰੀਕ
ਚੰਡੀਗੜ੍ਹ ,18 ਨਵੰਬਰ (ਵਿਸ਼ਵ ਵਾਰਤਾ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ। ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਪ੍ਰੀਖਿਆ 19 ਅਤੇ 20 ਨਵੰਬਰ ਹੋਣ ਸੀ, ਪਰੰਤੂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਹੁਣ ਇਹ ਧਾਰਮਿਕ ਪ੍ਰੀਖਿਆ 19 ਅਤੇ 21 ਨਵੰਬਰ ਨੂੰ ਹੋਵੇਗੀ। ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਅਤੇ ਧਾਰਮਿਕ ਪ੍ਰੀਖਿਆ ਵਿਚ ਵਿਦਿਆਰਥੀਆਂ ਨੂੰ ਇਹ ਤਬਦੀਲੀ ਅਨੁਸਾਰ ਪ੍ਰੀਖਿਆ ਵਿਚ ਸ਼ਾਮਲ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/