Punjab : ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ; ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਮਿਲੀ ਇਜ਼ਾਜਤ
ਚੰਡੀਗੜ੍ਹ, 19ਨਵੰਬਰ(ਵਿਸ਼ਵ ਵਾਰਤਾ) ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਕੱਲ੍ਹ ਯਾਨੀ ਬੁੱਧਵਾਰ ਨੂੰ 3 ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਰਾਜੋਆਣਾ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਗੌਰਤਲਬ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਮੌਤ ਹੋ ਗਈ ਸੀ। ਹੁਣ ਉਨ੍ਹਾਂ ਦੀ ਅੰਤਿਮ ਅਰਦਾਸ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰੋਜ਼ਾਣਾ ਕਲਾਂ ਵਿੱਚ ਹੋਵੇਗੀ। ਇਸ ਲਈ ਪੈਰੋਲ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/