PUNJAB : ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ
ਸਰਕਾਰੀ ਦਫ਼ਤਰ, ਬੋਰਡ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ, 20 ਨਵੰਬਰ(ਵਿਸ਼ਵ ਵਾਰਤਾ) ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਅੱਜ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਵਿੱਚ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.), 84-ਗਿੱਦੜਬਾਹਾ ਅਤੇ 103-ਬਰਨਾਲਾ ਸ਼ਾਮਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















