PUNJAB ਵਿਧਾਨ ਸਭਾ ਜ਼ਿਮਨੀ ਚੋਣ : ਚਾਰ ਸੀਟਾਂ ਤੇ ਵੋਟਿੰਗ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 20ਨਵੰਬਰ(ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ “ਜਿਨ੍ਹਾਂ ਚਾਰ ਹਲਕਿਆਂ ‘ਚ ਅੱਜ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਮੇਰੀ ਉਹਨਾਂ ਹਲਕਿਆਂ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਹੈ ਕਿ ਬਾਬਾ ਸਾਹਿਬ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਪੰਜਾਬ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨ। ਵੋਟ ਭਾਵੇਂ ਜਿਸਨੂੰ ਮਰਜ਼ੀ ਪਾਇਓ, ਪਰ ਆਪਣੀ ਮਰਜ਼ੀ ਨਾਲ ਪਾਇਓ। ਪੰਜਾਬ ਦੇ ਸੁਨਹਿਰੇ ਭਵਿੱਖ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲ਼ਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਓ।”
https://x.com/BhagwantMann/status/1859103225116307629
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/