PUNJAB ਵਿੱਚ ‘ਆਪ’ ਨੂੰ ਅੱਜ ਮਿਲ ਸਕਦਾ ਹੈ ਨਵਾਂ ਪ੍ਰਧਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਈ ਪ੍ਰਧਾਨਗੀ ਛੱਡਣ ਦੀ ਇੱਛਾ
ਪੜ੍ਹੋ, ਕਿਸ ਨੂੰ ਮਿਲ ਸਕਦੀ ਹੈ ਪ੍ਰਧਾਨਗੀ
ਚੰਡੀਗੜ੍ਹ, 22 ਨਵਬੰਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਹ ਸੱਤ ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ।
ਆਪ ਦੀਆਂ ਨੇੜਲੀਆਂ ਸਫ਼ਾਂ ਵਿੱਚ ਚੱਲ ਰਹੀ ਚਰਚਾ ਅਨੁਸਾਰ ਪੰਜਾਬ ਪ੍ਰਧਾਨਗੀ ਦਾ ਅਹੁਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲ ਸਕਦਾ ਹੈ। ਉਹ ਇਸ ਸਮੇਂ CM ਹਾਊਸ ਪਹੁੰਚੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/