• Latest
  • Trending
Punjab: ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

Punjab: ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

1 year ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

25 minutes ago
International: ਜਾਪਾਨ ਅਤੇ ਆਸਟ੍ਰੇਲੀਆ ਨੇ ਹੋਰਮੁਜ਼ ‘ਚ ਜੰਗੀ ਜਹਾਜ਼ ਭੇਜਣ ਤੋਂ ਕੀਤਾ ਇਨਕਾਰ

International: ਜਾਪਾਨ ਅਤੇ ਆਸਟ੍ਰੇਲੀਆ ਨੇ ਹੋਰਮੁਜ਼ ‘ਚ ਜੰਗੀ ਜਹਾਜ਼ ਭੇਜਣ ਤੋਂ ਕੀਤਾ ਇਨਕਾਰ

43 minutes ago
Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਤੇਜ਼ੀ ਨਾਲ ਆਈ ਗਿਰਾਵਟ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਤੇਜ਼ੀ ਨਾਲ ਆਈ ਗਿਰਾਵਟ

2 hours ago
Big News: ਬੰਗਾਲ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਟਾਇਆ

Big News: ਬੰਗਾਲ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਟਾਇਆ

2 hours ago
Punjab: ‘ਆਪ’ ਸਰਕਾਰ ਨੇ 4 ਸਾਲਾਂ ’ਚ ਹੀ ਪੂਰੇ ਕੀਤੇ ਆਪਣੇ ਸਾਰੇ ਵਾਅਦੇ – ਭਗਵੰਤ ਮਾਨ

Punjab: ‘ਆਪ’ ਸਰਕਾਰ ਨੇ 4 ਸਾਲਾਂ ’ਚ ਹੀ ਪੂਰੇ ਕੀਤੇ ਆਪਣੇ ਸਾਰੇ ਵਾਅਦੇ – ਭਗਵੰਤ ਮਾਨ

3 hours ago
Breaking: ਜਲੰਧਰ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਮਿਲੀ ਧਮਕੀ: 9ਵੀਂ ਜਮਾਤ ਦੀ ਪ੍ਰੀਖਿਆ ਰੱਦ

Breaking: ਜਲੰਧਰ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਮਿਲੀ ਧਮਕੀ: 9ਵੀਂ ਜਮਾਤ ਦੀ ਪ੍ਰੀਖਿਆ ਰੱਦ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਵਿਧਾਨ ਸਭਾ ਦਾ ਬਜਟ ਇਜਲਾਸ: ਆਖਰੀ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦਾ ਬਜਟ ਇਜਲਾਸ: ਆਖਰੀ ਦਿਨ ਦੀ ਕਾਰਵਾਈ ਸ਼ੁਰੂ

4 hours ago
Breaking: ਜਲੰਧਰ ਦੇ ਸਕੂਲਾਂ, ਰੇਲਗੱਡੀ, ਵਿਧਾਨ ਸਭਾ ਅਤੇ ਡਾ. ਅੰਬੇਡਕਰ ਦੇ ਬੁੱਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ ਦੇ ਸਕੂਲਾਂ, ਰੇਲਗੱਡੀ, ਵਿਧਾਨ ਸਭਾ ਅਤੇ ਡਾ. ਅੰਬੇਡਕਰ ਦੇ ਬੁੱਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

4 hours ago
International: ਕੀਨੀਆ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹਾਂ ਨੇ ਮਚਾਈ ਤਬਾਹੀ, 66 ਮੌਤਾਂ

International: ਕੀਨੀਆ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹਾਂ ਨੇ ਮਚਾਈ ਤਬਾਹੀ, 66 ਮੌਤਾਂ

4 hours ago
US Israel Iran War: ਟਰੰਪ ਨੇ NATO ਦੇਸ਼ਾਂ ਅਤੇ ਚੀਨ ਨੂੰ ਦਿੱਤੀ ਧਮਕੀ, ਪੜ੍ਹੋ ਵੇਰਵਾ

US Israel Iran War: ਟਰੰਪ ਨੇ NATO ਦੇਸ਼ਾਂ ਅਤੇ ਚੀਨ ਨੂੰ ਦਿੱਤੀ ਧਮਕੀ, ਪੜ੍ਹੋ ਵੇਰਵਾ

5 hours ago
Hindi News
English News
Monday, March 16, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab: ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

November 29, 2024
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

Punjab: ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

ਕਈ ਪ੍ਰਮੁੱਖ ਖੇਤਰਾਂ ਵਿੱਚ ਵਿੱਤੀ ਸਹਾਇਤਾ ਦੇਣ ਲਈ ਸੂਬੇ ਦੇ ਕੇਸ ਨੂੰ ਮਜ਼ਬੂਤੀ ਨਾਲ ਰੱਖਿਆ
ਸੂਬਾ ਸਰਕਾਰ ਵਾਤਾਵਰਣ ਦੀ ਸੰਭਾਲ ਨੂੰ ਦੇ ਰਹੀ ਹੈ ਪ੍ਰਮੁੱਖ ਤਰਜੀਹ
ਵਿਸ਼ਵ ਬੈਂਕ ਨੇ ਸੂਬਾ ਸਰਕਾਰ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ।

ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੇਸ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੀ ਵਿੱਤੀ ਅਤੇ ਸੰਸਥਾਗਤ ਢਾਂਚੇ ਦੀ ਮਜ਼ਬੂਤੀ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿਕਾਸ ਨੂੰ ਹੁਲਾਰਾ ਦੇਣ, ਜਨਤਕ ਸੇਵਾਵਾਂ ਵਿੱਚ ਸੁਧਾਰ ਅਤੇ ਆਪਣੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਨ੍ਹਾਂ ਸੁਧਾਰਾਂ ਸਬੰਧੀ ਸੂਬੇ ਦੇ ​​ਠੋਸ ਏਜੰਡੇ ਨੂੰ ਪ੍ਰਦਰਸ਼ਿਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਵਿੱਤੀ ਸਹਾਇਤਾ ਮੰਗਣ ਦਾ ਮੁੱਖ ਉਦੇਸ਼ ਵਿੱਤੀ ਸੂਝ-ਬੂਝ, ਬਿਹਤਰ ਪ੍ਰਸ਼ਾਸਨ ਅਤੇ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਤ ਕਰਨਾ ਹੈ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਵਿੱਤੀ ਸਹਾਇਤਾ ਨਾਲ ਪੰਜਾਬ ਦੀਆਂ ਵਿਕਾਸ ਤਰਜੀਹਾਂ, ਜਿਸ ਵਿੱਚ ਬੁਨਿਆਦੀ ਢਾਂਚਾ ਵਿਕਾਸ, ਮਨੁੱਖੀ ਸਰੋਤ ਵਿਕਾਸ ਅਤੇ ਸਮਾਜ ਭਲਾਈ ਪਹਿਲਕਦਮੀਆਂ ਸ਼ਾਮਲ ਹਨ, ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਸਹਿਯੋਗ ਨਾਲ ਪੰਜਾਬ ਖੁਸ਼ਹਾਲੀ ਅਤੇ ਵਿਕਾਸ ਵੱਲ ਵੱਡੀ ਪੁਲਾਂਘ ਪੁੱਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਸੂਬਾ ਸਰਕਾਰ ਲਈ ਇੱਕ ਤਰਜੀਹੀ ਖੇਤਰ ਹੈ ਅਤੇ ਉਨ੍ਹਾਂ ਦੀ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਾਣੇ ਜਲ ਸਰੋਤਾਂ ਨੂੰ ਸੁਰਜੀਤ ਕਰ ਰਹੀ ਹੈ ਅਤੇ ਵਾਹੀਯੋਗ ਜ਼ਮੀਨ ਦੇ ਵੱਧ ਤੋਂ ਵੱਧ ਹਿੱਸੇ ਨੂੰ ਨਹਿਰੀ ਪਾਣੀ ਮੁਹੱਈਆ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਇੱਕ ਪਾਸੇ ਬਿਜਲੀ ਦੀ ਖਪਤ ਘਟ ਰਹੀ ਹੈ, ਦੂਜੇ ਪਾਸੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਦੇ ਕਿਨਾਰਿਆਂ ਨੂੰ ਪੱਕਾ ਕਰਨ, ਪੁਰਾਣੇ ਖਾਲਾਂ ਨੂੰ ਸੁਰਜੀਤ ਕਰਨ ਦੇ ਨਾਲ ਨਾਲ ਹੋਰ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਵੱਧ ਤੋਂ ਵੱਧ ਸਤਹੀ ਪਾਣੀ ਦੀ ਵਰਤੋਂ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਇੱਕ ਮੀਟਰ ਦੇ ਕਰੀਬ ਵਧਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਖੇਤੀ ਮੋਟਰਾਂ ਦੀ ਸੋਲਰਾਈਜ਼ੇਸ਼ਨ ਲਈ ਇੱਕ ਪ੍ਰੋਗਰਾਮ ਤਿਆਰ ਕੀਤਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਕਈ ਗੁਣਾ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਵਿੱਚ ਸੂਬਾ ਸਰਕਾਰ ਵੱਡੀ ਗਿਣਤੀ ਖੇਤੀ ਮੋਟਰਾਂ ਨੂੰ ਤੇਜ਼ੀ ਨਾਲ ਸੋਲਰਾਈਜ਼ ਕਰ ਸਕਦੀ ਹੈ। ਇਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖੇਤੀ ਛੱਡ ਕੇ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਵਾਸਤੇ ਪ੍ਰੇਰਿਤ ਕਰਨ ਲਈ ਨੀਤੀ ਘੜਨ ‘ਤੇ ਵਿਚਾਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚੌਲ ਪੰਜਾਬ ਦੀ ਮੁੱਖ ਖੁਰਾਕ ਨਹੀਂ ਹੈ ਪਰ ਸੂਬੇ ਦੇ ਕਿਸਾਨ ਸਮੁੱਚੇ ਦੇਸ਼ ਦੀ ਲੋੜ ਨੂੰ ਪੂਰਾ ਕਰਨ ਲਈ ਝੋਨੇ ਦੀ ਕਾਸ਼ਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਾਲਾਂ, ਮੱਕੀ ਆਦਿ ਵਰਗੀਆਂ ਬਦਲਵੀਆਂ ਫ਼ਸਲਾਂ ਹਨ ਪਰ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਫ਼ਸਲਾਂ ਦਾ ਮੁੱਲ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਾਤਾਵਰਨ ਨੂੰ ਬਚਾਉਣ ਲਈ ਪਹਿਲਾਂ ਹੀ ਵੱਖ-ਵੱਖ ਪ੍ਰੋਜੈਕਟਾਂ ‘ਤੇ ਵਿਚਾਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਫ਼ਲਾਂ ਅਤੇ ਸਬਜ਼ੀਆਂ ਦੇ ਨਿਰਯਾਤ ਕੇਂਦਰ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਅਤੇ ਉਪਜਾਊ ਜ਼ਮੀਨ ਕਰਕੇ ਪੰਜਾਬ ਦੀ ਖੇਤੀ ਪੈਦਾਵਾਰ ਵਿਸ਼ਵ ਭਰ ਵਿੱਚ ਸਭ ਤੋਂ ਵੱਧ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਵਾਸਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਧਰਤੀ ਹੇਠਲੇ ਪਾਣੀ ਵਿੱਚ ਸਿੱਕਾ ਅਤੇ ਹੋਰ ਭਾਰੀ ਧਾਤਾਂ ਦੀ ਮੌਜੂਦਗੀ ‘ਤੇ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਵਿਸ਼ਵ ਬੈਂਕ ਨੂੰ ਲੋਕਾਂ ਦੀ ਸਹੂਲਤ ਲਈ ਉੱਤਰ ਪ੍ਰਦੇਸ਼ ਵਿੱਚ ਸ਼ੁਰੂ ਕੀਤੇ ਗਏ ਪ੍ਰੋਜੈਕਟ ਦੀ ਤਰਜ਼ ‘ਤੇ ਸੂਬੇ ਵਿੱਚ ਵੀ ਪ੍ਰੋਜੈਕਟ ਸ਼ੁਰੂ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਹਾਂ-ਪੱਖੀ ਹੁੰਗਾਰਾ ਭਰਦਿਆਂ ਅਗਸਟ ਟੈਨੋ ਕੁਆਮੇ ਨੇ ਕਿਹਾ ਕਿ ਉਹ ਇਸ ਖੇਤਰ ਵਿੱਚ ਸਹਿਯੋਗ ਕਰਨ ਬਾਰੇ ਵਿਚਾਰ ਕਰ ਰਹੇ ਹਨ ਕਿਉਂਕਿ ਵਿਸ਼ਵ ਬੈਂਕ ਨੇ ਉੱਤਰ ਪ੍ਰਦੇਸ਼ ਵਿੱਚ ਪਹਿਲਾਂ ਹੀ ਇਸ ਪ੍ਰੋਜੈਕਟ ਵਿੱਚ ਸਹਿਯੋਗ ਕੀਤਾ ਹੈ। ਸੂਬਾ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਕਈ ਗੱਲਾਂ ਸਪੱਸ਼ਟ ਹੋ ਜਾਣਗੀਆਂ। ਚੇਅਰਮੈਨ ਨੇ ਕਿਹਾ ਕਿ ਵਿਸ਼ਵ ਬੈਂਕ ਦੀ ਟੀਮ ਕ੍ਰਾਤੀਕਾਰੀ ਸੁਧਾਰਾਂ ਨੂੰ ਲਾਗੂ ਕਰਨ ਲਈ ਪੰਜਾਬ ਦੇ ਦ੍ਰਿੜ੍ਹ ਇਰਾਦੇ ਤੋਂ ਪ੍ਰਭਾਵਿਤ ਹੋਈ ਹੈ।

ਅਗਸਟ ਟੈਨੋ ਕੁਆਮੇ ਨੇ ਵਿਕਾਸ ਅਤੇ ਪ੍ਰਗਤੀ ਲਈ ਪੰਜਾਬ ਦੀ ਸਮਰੱਥਾ ਨੂੰ ਮੰਨਦਿਆਂ ਇੱਕ ਮਜ਼ਬੂਤ ​​ਅਤੇ ਲਚਕੀਲੇ ਜਨਤਕ ਵਿੱਤੀ ਪ੍ਰਬੰਧਨ ਢਾਂਚੇ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਪੰਜਾਬ ਦੇ ਯਤਨਾਂ ਦਾ ਸਮਰਥਨ ਕਰਨ ਲਈ ਆਪਣੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਵੱਡੇ ਸ਼ਹਿਰਾਂ ਵਿੱਚ ਸਹਿਯੋਗ ਦੇ ਖੇਤਰਾਂ ਅਤੇ ਵਿੱਤੀ ਸੂਝ-ਬੂਝ, ਡੇਟਾ ਸ਼ੇਅਰਿੰਗ ਅਤੇ ਹੋਰ ਸੇਵਾਵਾਂ ਦੀ ਭਾਲ ਕਰ ਰਿਹਾ ਹੈ। ਅਗਸਟ ਟੈਨੋ ਕੁਆਮੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ਲਾਘਾ ਵੀ ਕੀਤੀ ਅਤੇ ਕਿਹਾ ਕਿ ਬੈਂਕ, ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਇਨ੍ਹਾਂ ਨੂੰ ਅਪਣਾਉਣ ਬਾਰੇ ਵਿਚਾਰ ਕਰ ਰਿਹਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
March 16, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

by Ranjit Singh
March 16, 2026
0

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ - *ਆਂਗਣਵਾੜੀ ਸੈਂਟਰਾਂ...

International: ਜਾਪਾਨ ਅਤੇ ਆਸਟ੍ਰੇਲੀਆ ਨੇ ਹੋਰਮੁਜ਼ ‘ਚ ਜੰਗੀ ਜਹਾਜ਼ ਭੇਜਣ ਤੋਂ ਕੀਤਾ ਇਨਕਾਰ

International: ਜਾਪਾਨ ਅਤੇ ਆਸਟ੍ਰੇਲੀਆ ਨੇ ਹੋਰਮੁਜ਼ ‘ਚ ਜੰਗੀ ਜਹਾਜ਼ ਭੇਜਣ ਤੋਂ ਕੀਤਾ ਇਨਕਾਰ

by Ranjit Singh
March 16, 2026
0

International: ਜਾਪਾਨ ਅਤੇ ਆਸਟ੍ਰੇਲੀਆ ਨੇ ਹੋਰਮੁਜ਼ 'ਚ ਜੰਗੀ ਜਹਾਜ਼ ਭੇਜਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ, 16 ਮਾਰਚ 2026 (ਵਿਸ਼ਵ ਵਾਰਤਾ)...

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਤੇਜ਼ੀ ਨਾਲ ਆਈ ਗਿਰਾਵਟ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਤੇਜ਼ੀ ਨਾਲ ਆਈ ਗਿਰਾਵਟ

by Ranjit Singh
March 16, 2026
0

Gold Silver Price: ਸੋਨੇ ਅਤੇ ਚਾਂਦੀ ਦੇ ਭਾਅ 'ਚ ਤੇਜ਼ੀ ਨਾਲ ਆਈ ਗਿਰਾਵਟ ਨਵੀਂ ਦਿੱਲੀ, 16 ਮਾਰਚ 2026 (ਵਿਸ਼ਵ ਵਾਰਤਾ)...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
March 16, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 