PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਣਗੇ ਨਤਮਸਤਕ
ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ) PUNJAB – ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਨਤਮਸਤਕ ਹੋਣ ਉੁਪਰੰਤ ਉਹ ਸ਼ਾਮ ਪੰਜ ਵਜੇ ਮੁੰਬਈ ਲਈ ਰਵਾਨਾ ਹੋਣਗੇ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਹਾਲਾਂਕਿ ਮੁੱਖ ਮੰਤਰੀ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਦੌਰੇ ‘ਤੇ ਹਨ। ਇਸ ਤੋਂ ਪਹਿਲਾਂ ਉਹ ਹਰਿਆਣਾ ਚੋਣਾਂ ਸਬੰਧੀ ਚੋਣ ਮੀਟਿੰਗਾਂ ਕਰ ਰਹੇ ਸਨ। ਹਜ਼ੂਰ ਸਾਹਿਬ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵੀ ਕਿਹਾ ਜਾਂਦਾ ਹੈ। ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਇੱਥੇ ਸਥਿਤ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਇਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੇ ਆਖਰੀ ਦਿਨ ਇਸ ਅਸਥਾਨ ‘ਤੇ ਬਿਤਾਏ।