PUNJAB : ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ; ਸਕਰੀਨਿੰਗ ਕਮੇਟੀਆਂ ਦਾ ਗਠਨ
ਚੰਡੀਗੜ੍ਹ, 1ਦਸੰਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਲਈ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਲਈ ਕਾਂਗਰਸ ਵੱਲੋਂ ਸੂਬਾ ਪੱਧਰੀ ਸਕਰੀਨਿੰਗ ਕਮੇਟੀ ਬਣਾਈ ਗਈ ਹੈ ਜਦਕਿ ਪੰਜ ਨਿਗਮਾਂ ਲਈ ਵੱਖਰੀਆਂ ਸਕਰੀਨਿੰਗ ਕਮੇਟੀਆਂ ਬਣਾਈਆਂ ਗਈਆਂ ਹਨ। ਕਮੇਟੀਆਂ ਵਿੱਚ ਸਾਰੇ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।