• Latest
  • Trending
ਮੁੱਖ ਮੰਤਰੀ ਨੇ Punjab ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ Punjab ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

2 years ago
Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

39 minutes ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

8 hours ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

8 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

9 hours ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

9 hours ago
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

9 hours ago
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

9 hours ago
ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

9 hours ago
Hindi News
English News
Wednesday, June 24, 2026
No Result
View All Result
29 °c
Chandigarh
36 ° Thu
37 ° Fri
38 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ Punjab ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

December 1, 2024
in ਖਬਰਾਂ, ਪੰਜਾਬ
ਮੁੱਖ ਮੰਤਰੀ ਨੇ Punjab ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ Punjab ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

  • ਖੇਤੀਬਾੜੀ ਯੂਨੀਵਰਸਿਟੀ ਵਿੱਚ ਯੁਵਕ ਮੇਲੇ ਵਿੱਚ ਸੰਤ ਰਾਮ ਉਦਾਸੀ ਦੀ ਕਵਿਤਾ ਸੁਣਾ ਕੇ ਸਰੋਤਿਆਂ ਨੂੰ ਕੀਲਿਆ
  • ਯੁਵਕ ਮੇਲੇ ਨੌਜਵਾਨਾਂ ਦੇ ਵਿਆਪਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ: ਮੁੱਖ ਮੰਤਰੀ
  • ਨੌਜਵਾਨਾਂ ਨੂੰ ਕਾਮਯਾਬੀ ਤੋਂ ਬਾਅਦ ਵੀ ਡਟੇ ਰਹਿਣ ਦੀ ਕੀਤੀ ਤਾਕੀਦ

Punjab CM

ਲੁਧਿਆਣਾ, 1 ਦਸੰਬਰ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਇੱਥੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ਾਂ ਦੀ ਤਰ੍ਹਾਂ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ Punjab ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਮਾਣ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇੱਥੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਉਹ ਅਜਿਹੇ ਯੁਵਕ ਮੇਲਿਆਂ ਦੀ ਪੈਦਾਇਸ਼ ਹਨ।

ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਸਫ਼ਲ ਹੋਣ ਵਿੱਚ ਮਦਦ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਬਪੱਖੀ ਵਿਕਾਸ ਲਈ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਖ਼ੁਦ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਆਪਣੇ ਕਾਲਜ ਲਈ ਟਰਾਫੀਆਂ ਜਿੱਤੀਆਂ ਅਤੇ ਕਿਹਾ ਕਿ ਜਿੱਤਣਾ ਹੀ ਉਨ੍ਹਾਂ ਦਾ ਇੱਕੋ ਇੱਕ ਜਨੂੰਨ ਸੀ ਅਤੇ ਉਹ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਰੱਖਦੇ ਸਨ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਕਿਉਂਕਿ ਅੰਤ ਵਿੱਚ ਪ੍ਰਦਰਸ਼ਨ ਹੀ ਮਾਇਨੇ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਜਿੱਤ ਤੋਂ ਬਾਅਦ ਵੀ ਡਟੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਸਫਲ ਅਤੇ ਚੰਗੇ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਇੰਸ ਦੇ ਅਧਿਆਪਕ ਸਨ ਅਤੇ ਚਾਹੁੰਦੇ ਸਨ ਕਿ ਉਹ ਵਿੱਦਿਅਕ ਖੇਤਰ ਵਿੱਚ ਤਰੱਕੀ ਹਾਸਲ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲਾ ਅਤੇ ਸੱਭਿਆਚਾਰ ਪ੍ਰਤੀ ਜਨੂੰਨ ਕਾਰਨ ਆਖਰਕਾਰ ਉਹ ਇਸ ਖੇਤਰ ਵਿੱਚ ਸਫਲ ਹੋਏ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਪੁਰਾਣੇ ਰਿਸ਼ਤਿਆਂ, ਦੋਸਤਾਂ ਤੇ ਅਧਿਆਪਕਾਂ ਦੀ ਕਦਰ ਕਰਨ।

Punjab ਨੂੰ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਅੰਤ ਤਾਕਤ ਅਤੇ ਪ੍ਰਤਿਭਾ ਦੀ ਬਖ਼ਸ਼ਿਸ਼ ਹੈ, ਜਿਸ ਨੇ ਹਮੇਸ਼ਾ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਨੌਜਵਾਨਾਂ ਨੂੰ ਸੂਬੇ ਅਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਕਾਰਾਤਮਕ ਯੋਗਦਾਨ ਪਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ Punjab ਸਰਕਾਰ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਕਦੇ ਵੀ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਏ ਕਿਉਂਕਿ ਉਨ੍ਹਾਂ ਨੂੰ ਨੌਜਵਾਨਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ, ਜਿਸ ਲਈ ਉਹ ਬਿਨਾਂ ਖੁੰਝੇ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਇਸ ਦੌਰਾਨ ਵਿਦਿਆਰਥੀਆਂ ਦੀ ਮੰਗ ‘ਤੇ ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਦੇ ਨਾਲ ਸਟੇਜ ਤੋਂ ਉੱਘੇ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੁਆਰਾ ਲਿਖੀ ਕਵਿਤਾ ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਸੁਣਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਉਹ ਆਪਣੇ ਕਾਲਜ ਦੇ ਦਿਨਾਂ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਇਹ ਕਵਿਤਾ ਸੁਣਾਉਂਦੇ ਸਨ ਅਤੇ ਅੱਜ ਉਨ੍ਹਾਂ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕੀਤਾ ਹੈ। ਆਪਣੀ ਕਿਸਮ ਦੀ ਪਹਿਲੀ ਪੇਸ਼ਕਾਰੀ ਤਹਿਤ ਸਟੇਜ ਤੋਂ ਦੋ ਮਿੰਟ ਤੱਕ ਕਵਿਤਾ ਸੁਣਾ ਕੇ ਭਗਵੰਤ ਸਿੰਘ ਮਾਨ ਨੇ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ। ਇਸ ਦੌਰਾਨ ਮੌਕੇ ‘ਤੇ ਮੌਜੂਦ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਾਂ ਨੇ ਮੁੱਖ ਮੰਤਰੀ ਦੀ ਇਸ ਦੁਰਲੱਭ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

by Ankit
June 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 24-06-2026 |...

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

by Ankit
June 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 24-06-2026 |...

Most Popular

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

by Ranjit Singh
4 days ago
0

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, 'ਆਪ' ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 