• Latest
  • Trending
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ PUNJAB ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ PUNJAB ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

2 months ago
Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

39 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

9 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

9 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

10 hours ago
IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

10 hours ago
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

10 hours ago
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

10 hours ago
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

11 hours ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

11 hours ago
Hindi News
English News
Thursday, May 14, 2026
No Result
View All Result
27 °c
Chandigarh
36 ° Fri
36 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ PUNJAB ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਪਵਿੱਤਰ ਧਰਤੀ,ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਸੋ ਕਿਉਂ ਮੰਦਾ ਆਖੀਐ' ਦੀ ਸਿੱਖਿਆ ਦਿੱਤੀ, ‘ਤੇ ਮਾਵਾਂ ਅਤੇ ਧੀਆਂ ਦਾ ਨਿਰਾਦਰ ਬਹੁਤ ਸ਼ਰਮਨਾਕ: ਹਰਪਾਲ ਸਿੰਘ ਚੀਮਾ

March 10, 2026
in ਖਬਰਾਂ, ਪੰਜਾਬ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ PUNJAB ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ PUNJAB ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਪਵਿੱਤਰ ਧਰਤੀ,ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਸੋ ਕਿਉਂ ਮੰਦਾ ਆਖੀਐ’ ਦੀ ਸਿੱਖਿਆ ਦਿੱਤੀ, ‘ਤੇ ਮਾਵਾਂ ਅਤੇ ਧੀਆਂ ਦਾ ਨਿਰਾਦਰ ਬਹੁਤ ਸ਼ਰਮਨਾਕ: ਹਰਪਾਲ ਸਿੰਘ ਚੀਮਾ

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਔਰਤਾਂ ਨੂੰ ਸਸ਼ਕਤ ਬਣਾ ਕੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਵੇਗੀ: ਹਰਪਾਲ ਸਿੰਘ ਚੀਮਾ

ਕਾਂਗਰਸੀ ਆਗੂ ਨਿਰਾਸ਼ ਹਨ ਕਿਉਂਕਿ ‘ਆਪ’ ਸਰਕਾਰ ਨੇ ਮਹਿਜ਼ 4 ਸਾਲਾਂ ਦੇ ਅੰਦਰ ਆਪਣੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ):- PUNJAB ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਅਤੇ ਇਸ ਉਪਰੰਤ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਅਜਿਹੇ ਨਿੰਦਣਯੋਗ ਵਤੀਰੇ ਅਤੇ ਪੰਜਾਬ ਦੀਆਂ ਮਾਵਾਂ ਤੇ ਧੀਆਂ ਲਈ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਪਾਰਟੀ ‘ਚੋਂ ਤੁਰੰਤ ਬਾਹਰ ਕੱਢਿਆ ਜਾਣਾ ਚਾਹੀਦਾ ਹੈ।

ਸੁਖਪਾਲ ਸਿੰਘ ਖਹਿਰਾ ਵੱਲੋਂ ਇਹ ਕਹੇ ਜਾਣ ਕਿ ਮਾਵਾਂ ਧੀਆਂ ਸਤਿਕਾਰ ਸਕੀਮ ਤਹਿਤ 1000 ਰੁਪਏ ਦੇ ਐਲਾਨ ਦਾ ਜਸ਼ਨ ਮਨਾਉਣ ਵਾਲੀਆਂ ਔਰਤਾਂ ਬਹਾਦਰਾਂ ਨੂੰ ਕਿਵੇਂ ਜਨਮ ਦੇ ਸਕਦੀਆਂ ਹਨ, ਦੇ ਵਿਰੋਧ ਵਿੱਚ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਗਈ।

ਵਿਧਾਇਕ ਖਹਿਰਾ ਦੀ ਇਸ ਟਿੱਪਣੀ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਇੱਕ ਸਿਆਸਤਦਾਨ ਜੋ ਉਸ ਸੂਬੇ ਤੋਂ ਕਈ ਵਾਰ ਚੁਣਿਆ ਗਿਆ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ‘ (ਜਿਸ ਇਸਤਰੀ ਤੋਂ ਰਾਜੇ ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ) ਦਾ ਪ੍ਰਚਾਰ ਕੀਤਾ, ਸੂਬੇ ਦੀਆਂ ਮਾਵਾਂ ਅਤੇ ਧੀਆਂ ਦਾ ਇੰਨੀ ਬੇਸ਼ਰਮੀ ਨਾਲ ਅਪਮਾਨ ਨਹੀਂ ਕਿਸ ਤਰ੍ਹਾਂ ਕਰ ਸਕਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅਜਿਹਾ ਘਿਨੌਣਾ ਬਿਆਨ ਪੰਜਾਬ ਦੀ ਉਸ ਧਰਤੀ ਲਈ ਹੈਰਾਨੀਜਨਕ ਅਤੇ ਅਸਵੀਕਾਰਨਯੋਗ ਹੈ, ਜਿਸਨੇ ਹਮੇਸ਼ਾ ਔਰਤਾਂ ਦੇ ਮਾਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਤਜਰਬੇਕਾਰ ਸਿਆਸਤਦਾਨ ਲਈ ਔਰਤਾਂ ਵਿਰੁੱਧ ਅਜਿਹਾ ਬਿਆਨ ਦੇਣਾ ਉਸਦੀ ਘਟੀਆ ਅਤੇ ਨੀਵੀਂ ਮਾਨਸਿਕਤਾ ਨੂੰ ਦਰਸਾਉਣ ਦੇ ਨਾਲ-ਨਾਲ ਉਨ੍ਹਾਂ ਕਦਰਾਂ-ਕੀਮਤਾਂ ਦਾ ਨਿਰਾਦਰ ਵੀ ਕਰਦਾ ਹੈ, ਜਿਨ੍ਹਾਂ ‘ਤੇ ਸਾਡਾ ਸਮਾਜ ਖੜ੍ਹਾ ਹੈ।

ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਲੀਡਰਸ਼ਿਪ ਆਪਣੀ ਭਾਸ਼ਾ ‘ਤੇ ਕੰਟਰੋਲ ਅਤੇ ਸਿਆਸੀ ਸੂਝ ਨੂੰ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਪਹਿਲਾਂ ਹੀ ਕਾਂਗਰਸ ਦੀ ਸੂਬਾ ਇਕਾਈ ਦੀ ਲੀਡਰਸ਼ਿਪ ਨੂੰ ਆਪਣੇ ਵਤੀਰੇ ‘ਤੇ ਧਿਆਨ ਦੇਣ ਲਈ ਚੇਤਾਵਨੀ ਦੇ ਚੁੱਕੀ ਹੈ।

ਪੰਜਾਬ ਸਰਕਾਰ ਦੀਆਂ ਮਹਿਲਾ-ਪੱਖੀ ਪਹਿਲਕਦਮੀਆਂ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਹੋਈ ਬਜਟ ਚਰਚਾ ਅਤੇ ਮਾਵਾਂ ਧੀਆਂ ਸਤਿਕਾਰ ਸਕੀਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਔਰਤਾਂ ਲਈ ਇੱਕ ਅਹਿਮ ਮਹੱਤਵ ਰੱਖਦੀ ਹੈ ਹੈ ਜਿਨ੍ਹਾਂ ਨੂੰ ਪਹਿਲਾਂ ਆਪਣੀਆਂ ਛੋਟੀਆਂ-ਛੋਟੀਆਂ ਜ਼ਰੂਰਤਾਂ ਲਈ ਵੀ ਆਪਣੇ ਪਿਤਾ, ਭਰਾਵਾਂ ਜਾਂ ਪਤੀਆਂ ‘ਤੇ ਨਿਰਭਰ ਹੋਣ ਲਈ ਮਜ਼ਬੂਰ ਹੋਣਾ ਪੈਂਦਾ ਸੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਸਹਿਯੋਗੀ ਡਾ. ਬਲਜੀਤ ਕੌਰ ਨੇ ਬਜਟ ਚਰਚਾ ਦੌਰਾਨ ਇਹ ਸਪੱਸ਼ਟ ਕੀਤਾ ਸੀ ਕਿ ਕਿਵੇਂ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਦੀ ਵਿੱਤੀ ਆਜ਼ਾਦੀ ਅਤੇ ਮਾਣ ਨੂੰ ਹੋਰ ਮਜ਼ਬੂਤ ਕਰੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਅਜਿਹਾ ਬਿਆਨ ਪੂਰੀ ਤਰ੍ਹਾਂ ਉਨ੍ਹਾਂ ਦੀ ਸਿਆਸੀ ਬੁਖਲਾਹਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਤੱਥ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਕਿ ‘ਆਪ’ ਸਰਕਾਰ ਨੇ ਸ਼ਾਸਨ ਦੇ ਮਹਿਜ਼ ਚਾਰ ਸਾਲਾਂ ਦੇ ਅੰਦਰ ਆਪਣੀਆਂ ਪੰਜ ਪ੍ਰਮੁੱਖ ਗਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਔਰਤਾਂ ਦੇ ਇਸ ਅਪਮਾਨ ਦੀ ਨਿੰਦਾ ਕਰਨ ਲਈ ਲਿਆਂਦੇ ਗਏ ਪ੍ਰਸਤਾਵ ‘ਤੇ ਚਰਚਾ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਦੇ ਸਾਰੇ ਮੈਂਬਰਾਂ ਨੂੰ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੇ ਗੈਰ-ਜ਼ਿੰਮੇਵਾਰਾਨਾ ਅਤੇ ਔਰਤ ਵਿਰੋਧੀ ਰਵੱਈਏ ਵਿਰੁੱਧ ਇੱਕਜੁੱਟ ਹੋਣ ਲਈ ਕਿਹਾ। ਵਿੱਤ ਮੰਤਰੀ ਨੇ ਕਿਹਾ ਕਿ ਸਦਨ ਵੱਲੋਂ ਸਖ਼ਤ ਸੰਦੇਸ਼ ਦਿੱਤਾ ਜਾਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਔਰਤਾਂ ਪ੍ਰਤੀ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

by Ankit
May 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 14-05-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by Ankit
May 13, 2026
0

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

by Ankit
May 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 14-05-2026 |...

Most Popular

National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਅੱਜ, ਕਸ਼ਮੀਰ ਭਰ ‘ਚ ਵਧਾਈ ਗਈ ਸੁਰੱਖਿਆ

National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਅੱਜ, ਕਸ਼ਮੀਰ ਭਰ ‘ਚ ਵਧਾਈ ਗਈ ਸੁਰੱਖਿਆ

by Ranjit Singh
3 weeks ago
0

National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਅੱਜ, ਕਸ਼ਮੀਰ ਭਰ 'ਚ ਵਧਾਈ ਗਈ ਸੁਰੱਖਿਆ – ਫੌਜ ਨੇ ਕਿਹਾ, ਭਾਰਤ ਕੁਝ ਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 