PUNJAB : ਖੇਡਾਂ ਦਾ ਮਹਾਕੁੰਭ ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-3’ ਅੱਜ ਤੋਂ
ਚੰਡੀਗੜ੍ਹ, 29ਅਗਸਤ(ਵਿਸ਼ਵ ਵਾਰਤਾ)PUNJAB -ਪੰਜਾਬ ਵਿੱਚ ਖੇਡਾਂ ਦਾ ਵਿਸ਼ਾਲ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-3’ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਤੋਂ ਸ਼ੁਰੂ ਕਰਨਗੇ। ਇਸ ਵਾਰ 37 ਵੱਖ-ਵੱਖ ਖੇਡਾਂ ਸ਼ਾਮਲ ਕੀਤੀਆਂ ਗਈਆਂ। ਇਸ ‘ਚ ਕਰੀਬ 5 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਤੀਜੇ ਸੈਸ਼ਨ ਵਿੱਚ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ 2024 ਤੱਕ ਕਰਵਾਏ ਜਾਣਗੇ।ਜ਼ਿਲ੍ਹਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ 2024 ਤੱਕ ਕਰਵਾਏ ਜਾਣਗੇ। ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ 2024 ਤੱਕ ਕਰਵਾਏ ਜਾਣਗੇ।
2022 ਦੇ ਪਹਿਲੇ ਸੀਜ਼ਨ ਦੇ ਵੇਰਵੇ – ‘ਖੇਡਾਂ ਵਤਨ ਪੰਜਾਬ ਦੀਆ’ ਦਾ ਪਹਿਲਾ ਸੀਜ਼ਨ 2022 ਵਿੱਚ ਆਯੋਜਿਤ ਕੀਤਾ ਗਿਆ ਸੀ ਜਿਸ ਵਿੱਚ ਲਗਭਗ 3 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਸੀ।
2023 ਦੇ ਦੂਜੇ ਸੀਜ਼ਨ ਦਾ ਵੇਰਵਾ – ‘ਖੇਡਾਂ ਵਤਨ ਪੰਜਾਬ ਦੀਆ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਕਰਵਾਇਆ ਗਿਆ ਜਿਸ ਵਿੱਚ ਸਾਢੇ ਚਾਰ ਲੱਖ ਖਿਡਾਰੀਆਂ ਨੇ ਭਾਗ ਲਿਆ ਅਤੇ 12,500 ਜੇਤੂ ਖਿਡਾਰੀਆਂ ਵਿੱਚ 8.87 ਕਰੋੜ ਰੁਪਏ ਵੰਡੇ ਗਏ।