PUNJAB : 6,7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ PRTC ਅਤੇ ਪਨਬਸ ਬੱਸਾਂ
ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਕਰਨਾ ਪੈ ਸਕਦਾ ਹੈ ਮੁਸ਼ਕਲਾਂ ਦਾ ਸਾਹਮਣਾ
ਚੰਡੀਗੜ੍ਹ, 3ਜਨਵਰੀ(ਵਿਸ਼ਵ ਵਾਰਤਾ) ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਕਾਰਨ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਕਿਤੇ ਘੁੰਮਣ ਲਈ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੋਵੇਗੀ। ਜ਼ਿਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪਨਬਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਮਹੀਨੇ ਪੰਜਾਬ ਭਰ ਵਿਚ ਮੰਤਰੀਆਂ ਨੂੰ ਮੰਗ-ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/