PUNJAB : ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ; ਕੀ ਹਰਜਿੰਦਰ ਸਿੰਘ ਧਾਮੀ ਹੋਣਗੇ ਮੀਟਿੰਗ ‘ਚ ਸ਼ਾਮਲ ?
ਚੰਡੀਗੜ੍ਹ, 18ਫਰਵਰੀ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਮੁਹਿੰਮ ਨੂੰ ਲੈ ਕੇ ਬਣਾਈ ਗਈ 7 ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿੱਚ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਹਰਜਿੰਦਰ ਸਿੰਘ ਧਾਮੀ ਦੇ ਸ਼ਾਮਲ ਹੋਣ ਨੂੰ ਲੈ ਕੇ ਸਸ਼ੋਪੰਜ ਬਣਿਆ ਹੋਇਆ ਹੈ, ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਧਾਮੀ 7 ਮੈਂਬਰੀ ਕਮੇਟੀ ਦੇ ਵੀ ਪ੍ਰਧਾਨ ਹਨ, ਉਹ ਕਮੇਟੀ ਤੋਂ ਖੁਦ ਨੂੰ ਫਾਰਗ ਕਰਨ ਦੀ ਜਥੇਦਾਰ ਨੂੰ ਅਪੀਲ ਕਰ ਚੁੱਕੇ ਹਨ। ਅਜਿਹੇ ਵਿੱਚ ਇਹ ਇੱਕ ਵੱਡਾ ਸਵਾਲ ਹੈ ਕਿ ਕੀ ਅੱਜ ਦੀ ਮੀਟਿੰਗ ‘ਚ ਧਾਮੀ ਸ਼ਾਮਲ ਹੋਣਗੇ ?
BIG NEWS : SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/